11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਣੂੰਕੇ 'ਚ 22 ਨੂੰ ਕਰਵਾਏ ਜਾ ਰਹੇ ਇੰਡੀਆ ਪੱਧਰੀ 'ਪਸ਼ੂ ਧਨ ਚੈਂਪੀਅਨਸ਼ਿਪ' ਦਾ ਕੀਤਾ ਪੋਸਟਰ ਜਾਰੀ

ਅਜੀਤ ਡੈਸਕ 30-01-2026
ਹਠੂਰ, 29 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਬੀਟਲ ਬਰੀਡਰ ਕਲੱਬ ਅਤੇ ਮਾਲਵਾ ਗੌਟ ਫਾਰਮ ਮਾਣੂੰਕੇ ਸੰਧੂ ਵਲੋਂ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਦੂਸਰੀ ਪਸ਼ੂ ਧਨ ਚੈਂਪੀਅਨਸ਼ਿੱਪ ਪਿੰਡ ਮਾਣੂੰਕੇ ਵਿਖੇ 22 ਫਰਵਰੀ ਨੂੰ ਕਰਵਾਉਣ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਬਲਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਹਠੂਰ ਅਤੇ ਰਣਧੀਰ ਸਿੰਘ ਧੀਰਾ ਕੈਨੇਡਾ ਨੇ ਦੱਸਿਆ ਕਿ 22 ਫਰਵਰੀ ਨੂੰ ਪਿੰਡ ਮਾਣੂੰਕੇ ਦੇ ਖੇਡ ਗਰਾਊਾਡ 'ਚ ਇੰਡੀਆ ਪੱਧਰ ਦੀ ਦੂਜੀ ਪਸ਼ੂ ਧਨ ਚੈਂਪੀਅਨਸ਼ਿੱਪ ਕਰਵਾਈ ਜਾ ਰਹੀ ਹੈ | ਜਿਸ ਵਿਚ ਇਸ ਵਾਰ ਬੀਟਲ ਨਸਲ ਦੀਆਂ ਬੱਕਰੀਆਂ ਦੇ ਨਾਲ-ਨਾਲ ਮੁਰ੍ਹਾ ਨਸਲ ਦੀਆਂ ਮੱਝਾਂ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ | ਜਿਸ ਵਿਚ ਮਿਲਕ ਬਿਊਟੀ, ਦੋ ਦੰਦ ਝੋਟੀਆਂ, ਖੀਰੀਆਂ ਕੱਟੀਆਂ ਅਤੇ 3 ਮਹੀਨੇ ਦੀਆਂ ਕੱਟੀਆਂ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਮੋਟੇ ਨਕਦ ਇਨਾਮ ਦਿੱਤੇ ਜਾਣਗੇ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਪ੍ਰਮਿੰਦਰ ਸਿੰਘ ਭਾਂਬੜ ਮੈਂਬਰ ਬਲਾਕ ਸੰਮਤੀ, ਪਰਮਜੀਤ ਸਿੰਘ ਪੰਮਾ ਸੈਦੋਕੇ, ਪਿ੍ਤਪਾਲ ਸਿੰਘ, ਗਾਇਕ ਪੰਮਾ ਮਾਣੂੰਕੇ, ਬਲਵਿੰਦਰ ਸਿੰਘ ਲੰਮੇ, ਲਖਵੀਰ ਸਿੰਘ, ਅਮਰਜੀਤ ਸਿੰਘ ਬਬਰਾ, ਬਹਾਲ ਸਿੰਘ, ਸਾਧੂ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ • ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼... ਅਗਲੀ ਖ਼ਬਰ ਪੁਲਿਸ ਤਸ਼ੱਦਦ ਖ਼ਿਲਾਫ਼ ਥਾਣੇ ਮੂਹਰੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।