ਜੋਧਾਂ, 29 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਗੁੱਜਰਵਾਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਦੇ ਆਗੂਆਂ ਸਤਨਾਮ ਸਿੰਘ, ਜਗਤਾਰ ਸਿੰਘ ਤਾਰੀ, ਜਗਰੂਪ ਸਿੰਘ ਸਕੱਤਰ, ਲਖਵੀਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਟੇਲਰ ਅਤੇ ਪ੍ਰਭਜੋਤ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਦੇ ਅੰਤਿਮ ਦਿਨ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ | ਇਸ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਮੈਨੇਜਰ ਜਗਦੀਸ਼ ਸਿੰਘ, ਰਾਜਿੰਦਰ ਸਿੰਘ ਸਾਬਕਾ ਪੰਚ, ਲੈਕਚਰਾਰ ਰਮਨਦੀਪ ਸਿੰਘ, ਮਾ. ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਰਾਜਵਿੰਦਰ ਸਿੰਘ, ਸੰਤੋਖ ਸਿੰਘ ਦੁਬਈ, ਹਰਮੇਲ ਸਿੰਘ ਟੀਟੂ, ਜਥੇਦਾਰ ਜਗਰੂਪ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਮਲਕੀਤ ਸਿੰਘ ਨਹਿਰੂ, ਰਣਧੀਰ ਸਿੰਘ, ਪਵਨਦੀਪ ਸਿੰਘ, ਪ੍ਰਦੀਪ ਭਨੋਟ, ਪਾਲ ਸਿੰਘ ਧਾਲੀਵਾਲ, ਸ਼ਾਮ ਸਿੰਘ ਸਰੋਏ, ਨਿਰੰਜਨ ਸਿੰਘ, ਗੁਰਜੀਤ ਸਿੰਘ, ਰਾਗੀ ਨਿਰਮਲ ਸਿੰਘ, ਲਵਪ੍ਰੀਤ ਸਿੰਘ ਲਵਲਾ ਆਦਿ ਹਾਜ਼ਰ ਸਨ |