ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਭਾਈ ਕਮਲ ਸਿੰਘ ਬੱਦੋਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਤੇ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪੰਜ ਪਿਆਰਿਆਂ ਸਮੇਤ ਭਾਈ ਕਮਲ ਸਿੰਘ ਬੱਦੋਵਾਲ ਦੇ ਢਾਡੀ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗਿਆਨੀ ਗੁਰਮੁਖ ਸਿੰਘ ਮੋਰਕਰੀਮਾਂ ਦੇ ਕੀਰਤਨੀ ਜਥੇ ਨੇ ਨਗਰ ਕੀਰਤਨ ਵਿਚ ਪਰਿਕਰਮਾ ਕਰ ਰਹੀ ਸੰਗਤ ਨੂੰ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਵਾ ਕੇ ਗੁਰੂ ਨਾਲ ਜੋੜਿਆ | ਇਸ ਮੌਕੇ ਸਾਬਕਾ ਸਰਪੰਚ ਸਤਪਾਲ ਸਿੰਘ, ਬੂਟਾ ਸਿੰਘ ਪੰਡੋਰੀ, ਪ੍ਰਧਾਨ ਕਰਮਜੀਤ ਸਿੰਘ, ਰਛਪਾਲ ਸਿੰਘ, ਚਮਕੌਰ ਸਿੰਘ, ਜੁਗਰਾਜ ਸਿੰਘ, ਪੰਚਾਇਤ ਮੈਂਬਰ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਜਗਦੇਵ ਸਿੰਘ, ਰਾਜ ਸਿੰਘ ਅਤੇ ਵੱਡੀ ਗਿਣਤੀ ਵਿਚ ਸਮੂਹ ਨਗਰ ਨਿਵਾਸੀ ਹਾਜ਼ਰ ਸਨ |