10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਧਾਲੀਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਉਪਲੱਬਧ ਕਰਵਾਉਣ ਦੇ ਮਕਸਦ ਤਹਿਤ ਪਿੰਡ ਧਾਲੀਆਂ ਵਿਖੇ ਗ੍ਰਾਮ ਪੰਚਾਇਤ ਦੇ ਉਪਰਾਲੇ ਸਦਕਾ ਵਿਕਾਸ ਕਾਰਜਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਿਸ ਤਹਿਤ ਨੰਬਰਦਾਰ ਅਮਰਿੰਦਰ ਸਿੰਘ ਸਰਪੰਚ ਧਾਲੀਆਂ ਵਲੋਂ ਪਿੰਡ ਵਿਚ ਆਂਗਣਵਾੜੀ ਸੈਂਟਰ, ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਅਤੇ ਗਲੀਆਂ ਵਿਚ ਇੰਟਰਲਾਕ ਟਾਇਲ ਲਗਾਉਣ ਦੇ ਵਿਕਾਸ ਕਾਰਜਾਂ ਦੀ ਆਰੰਭਤਾ ਕਰਵਾਉਂਦੇ ਹੋਏ ਆਖਿਆ ਕਿ ਪਿੰਡ ਵਿਚ ਛੋਟੇ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਸੈਂਟਰ ਨੂੰ ਅੱਪਗ੍ਰੇਡ ਕੀਤਾ ਗਿਆ ਹੈ, ਜਦਕਿ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਇਆ ਜਾ ਰਿਹਾ ਹੈ ਤਾਂ ਜੋ ਪਾਣੀ ਦੇ ਲੱਗਦੇ ਛੱਪੜਾਂ ਤੋਂ ਛੁਟਕਾਰਾ ਮਿਲ ਸਕੇ | ਸਰਪੰਚ ਅਮਰਿੰਦਰ ਸਿੰਘ ਧਾਲੀਆਂ ਨੇ ਆਖਿਆ ਕਿ ਅੱਗੇ ਵੀ ਪਿੰਡ ਦੇ ਸਰਵਪੱਖੀ ਵਿਕਾਸ ਲਈ ਯੋਗ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸੁਖਦੇਵ ਸਿੰਘ ਪੰਚ, ਬਲਜਿੰਦਰ ਸਿੰਘ ਪੰਚ, ਬਲਦੇਵ ਸਿੰਘ ਪੰਚ, ਸੁਖਵੰਤ ਸਿੰਘ ਪੰਚ, ਬਾਬਾ ਗੁਰਦੇਵ ਸਿੰਘ, ਬਾਬਾ ਬਹਾਦਰ ਸਿੰਘ, ਗੁਰਚਰਨਜੀਤ ਸਿੰਘ ਚਹਿਲ, ਬਲਵਿੰਦਰ ਸਿੰਘ, ਸ਼ੇਰ ਸਿੰਘ ਦਿਉਲ, ਨਿਰਮਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਥੇਦਾਰ ਜਗਰੂਪ ਸਿੰਘ ਦੇ ਪੁੱਤਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਪ੍... ਅਗਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੇ ਵਾਰਸ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।