10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਥੇਦਾਰ ਜਗਰੂਪ ਸਿੰਘ ਦੇ ਪੁੱਤਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਪ੍ਰਗਟਾਵਾ

ਅਜੀਤ ਡੈਸਕ 30-01-2026
ਜੋਧਾਂ, 29 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਜਗਰੂਪ ਸਿੰਘ ਦੇ ਨੌਜਵਾਨ ਸਪੁੱਤਰ ਮਨਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਗੁੱਜਰਵਾਲ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਡੂੰਘਾ ਅਫ਼ਸੋਸ ਪ੍ਰਗਟ ਕਰਦਿਆਂ ਦੁੱਖ ਦੀ ਇਸ ਘੜੀ ਵਿਚ ਹੌਂਸਲਾ ਦਿੱਤਾ | ਇਸ ਮੌਕੇ ਜਥੇਦਾਰ ਜਗਰੂਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਗ੍ਰਹਿ ਪਹੁੰਚਣ 'ਤੇ ਪਰਿਵਾਰ ਲਈ ਵੱਡਾ ਸੰਤੋਖ ਅਤੇ ਹੌਂਸਲੇ ਦਾ ਸਹਾਰਾ ਹੈ | ਇਸ ਮੌਕੇ ਹਰਦੇਵ ਸਿੰਘ ਨਿੱਜੀ ਸਹਾਇਕ, ਗਿਆਨੀ ਹਰਜਿੰਦਰ ਸਿੰਘ ਆਸਟ੍ਰੇਲੀਆ, ਗਿਆਨੀ ਕਰਨੈਲ ਸਿੰਘ ਗੰਭੀਰ ਆਸਟ੍ਰੇਲੀਆ, ਜਗਦੇਵ ਸਿੰਘ ਗਰੇਵਾਲ, ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਦੇ ਮੈਨੇਜਰ ਜਗਦੀਸ਼ ਸਿੰਘ, ਬੂਟਾ ਸਿੰਘ ਧਾਲੀਵਾਲ, ਪਾਲ ਸਿੰਘ ਧਾਲੀਵਾਲ, ਗੁਰਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ, ਪ੍ਰਦੀਪ ਸਿੰਘ ਭਨੋਟ, ਰਣਧੀਰ ਸਿੰਘ ਕਾਕਾ, ਜਗਰੂਪ ਸਿੰਘ ਸੈਕਟਰੀ, ਗੁਰਦੀਪ ਸਿੰਘ ਧਾਲੀਵਾਲ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਨਮਤੀ ਮਾਤਰੀ ਸੇਵਾ ਸੰਘ ਨੇ ਗਣਤੰਤਰ ਦਿਵਸ ਮੌਕੇ ਰਾਸ਼ਨ ਵੰਡਿਆ ਅਗਲੀ ਖ਼ਬਰ ਪਿੰਡ ਧਾਲੀਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।