10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਰਾਏਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਰਾਏਕੋਟ ਦੀਆਂ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਵਾਲੀ ਪਾਲਕੀ ਵਿਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਢਾਡੀ ਜੱਥਿਆਂ ਵਲੋਂ ਸੰਗਤਾਂ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਜਸਪਾਲ ਸਿੰਘ ਪਾਲ ਦੁਆਬੀਆ ਤੇ ਜਸਕਰਨ ਸਿੰਘ ਲੱਕੀ ਬੁੱਟਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਸਪਾਲ ਸਿੰਘ ਪਾਲ ਦੁਆਬੀਆ, ਜਸਕਰਨ ਸਿੰਘ ਲੱਕੀ ਬੁੱਟਰ, ਕੈਪਟਨ ਸੁਖਦੇਵ ਸਿੰਘ, ਮਿੱਠੂ ਸਿੰਘ, ਫੌਜੀ ਰਾਮ ਸਿੰਘ, ਜਗਜੀਤ ਸਿੰਘ ਜੱਗਾ, ਲਖਵੀਰ ਸਿੰਘ ਕਲਿਆਣ, ਫੌਜੀ ਸਤਨਾਮ ਸਿੰਘ, ਫੌਜੀ ਕੁਲਦੀਪ ਸਿੰਘ, ਫੌਜੀ ਸੰਤੋਖ ਸਿੰਘ, ਸਾਧੂ ਸਿੰਘ, ਜਗਤਾਰ ਸਿੰਘ ਤਾਰਾ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਵੈਦ, ਪੰਡਿਤ ਕਿ੍ਸ਼ਨ ਗੋਪਾਲ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਟ੍ਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਮੈਡਲ ਤੇ ਸਾਈਕਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।