10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੀਬੀ ਅਮਰਜੀਤ ਕੌਰ ਤੂਰ ਮਾਜਰੀ ਬਲਾਕ ਸਿੱਧਵਾਂ ਬੇਟ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਤੂਰ ਮਾਜਰੀ ਦੇ ਗ੍ਰਹਿ ਵਿਖੇ ਹਲਕਾ ਦਾਖਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀਆਂ ਵੀ ਪਹੁੰਚੇ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬੀ ਗੁਰਸਰਨ ਕੌਰ ਰੰਧਾਵਾ ਵਲੋਂ ਬਲਾਕ ਸਿੱਧਵਾਂ ਬੇਟ ਦੇ ਮਹਿਲਾ ਵਿੰਗ ਦੇ ਬਣਾਏ ਪ੍ਰਧਾਨ ਬੀਬੀ ਅਮਰਜੀਤ ਕੌਰ ਤੂਰ ਮਾਜਰੀ ਪਤਨੀ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਤੂਰ ਮਾਜਰੀ ਨੂੰ ਨਿਯੁਕਤੀ ਪੱਤਰ ਸੌਂਪਿਆ ਤੇ ਬੀਬੀ ਅਮਰਜੀਤ ਕੌਰ ਤੂਰ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬੀ ਗੁਰਸਰਨ ਕੌਰ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਸਮੇਤ ਸਮੁੱਚੀ ਕਾਂਗਰਸ ਪਾਰਟੀ ਦੀ ਲੀਡਰਸਿੱਪ ਦਾ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾ ਵਲੋਂ ਕੈਪਟਨ ਸੰਦੀਪ ਸੰਧੂ ਤੇ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਬੀਬੀ ਕਰਮਜੀਤ ਕੌਰ, ਰਛਪਾਲ ਕੌਰ, ਹਰਜਿੰਦਰ ਕੌਰ, ਪ੍ਰੀਤੀ ਮਾਜਰੀ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਮਾਜਰੀ, ਅਵਤਾਰ ਸਿੰਘ, ਸੁਖਦੇਵ ਸਿੰਘ ਪੰਚ, ਬਿੰਦਰ ਮਾਜਰੀ, ਜਗਨ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਗੁਰਦੇਵ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਰਾਏਕੋਟ ਦੇ ਵਸਨੀਕ ਸਿਹਤ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ-ਵਿਧਾਇਕ ਠੇਕੇਦਾਰ ਅਗਲੀ ਖ਼ਬਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੰਡੀ ਵਿਖੇ ਧਾਰਮਿਕ ਸਮਾਗਮ ਦੌਰਾਨ 'ਇਫਕੋ' ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।