ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਦੇ ਮੈਂਬਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮ.ਐੱਲ.ਏ. ਹਾਕਮ ਸਿੰਘ ਠੇਕੇਦਾਰ ਨੇ ਆਖਿਆ ਕਿ 'ਆਪ' ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਸਿਹਤ ਯੋਜਨਾ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਸਿਹਤ ਖੇਤਰ ਵਿਚ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲਾਭ ਉਠਾਉਣ ਲਈ ਰਜਿਸਟ੍ਰੇਸ਼ਨ ਕਰਵਾ ਕੇ ਕਾਰਡ ਬਣਾਏ