ਰਾਏਕੋਟ, 29 ਜਨਵਰੀ (ਸੁਸ਼ੀਲ)-ਪੰਜਾਬ ਕਾਂਗਰਸ ਵਲੋਂ ਕੱਲ੍ਹ ਸਥਾਨਕ ਅਨਾਜ ਮੰਡੀ ਵਿਚ ਕੀਤੀ ਜਾਣ ਵਾਲੀ 'ਮਨਰੇਗਾ ਬਚਾਓ ਸੰਗਰਾਮ ਰੈਲੀ' ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਹਲਕਾ ਇੰਚਾਰਜ ਕਾਮਿਲ ਸਿੰਘ ਵਲੋਂ ਲਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਮਿਲ ਅਮਰ ਸਿੰਘ ਨੇ ਦੱਸਿਆ ਕਿ ਰਾਏਕੋਟ ਵਿਖੇ ਹੋਣ ਵਾਲੀ ਇਹ ਰੈਲੀ ਇਤਿਹਾਸਿਕ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਵਿਚ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਕਈ ਵੱਡੇ ਆਗੂ ਇਸ ਰੈਲੀ ਵਿਚ ਆਪਣੇ ਵਿਚਾਰ ਪੇਸ਼ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਜਗਪ੍ਰੀਤ ਸਿੰਘ ਬੁੱਟਰ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਕੌਂਸਲਰ ਸੁਖਵਿੰਦਰ ਸਿੰਘ ਸੁੱਖੂ ਗਰੇਵਾਲ, ਸੰਦੀਪ ਸਿੰਘ ਸਿੱਧੂ ਜੌਹਲਾਂ, ਅਮਨ ਸਿੱਧੂ, ਦਲੀਪ ਸਿੰਘ ਛਿੱਬਰ, ਨੀਰਜ ਕੁਮਾਰ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ |