09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

'ਜੀ ਰਾਮ ਜੀ' ਸਕੀਮ ਨੂੰ ਪਿੰਡਾਂ 'ਚ ਲਾਗੂ ਨਹੀਂ ਹੋਣ ਦੇਵਾਂਗੇ-ਜੱਗਾ ਹਿੱਸੋਵਾਲ, ਗੀਟਾ

ਅਜੀਤ ਡੈਸਕ 30-01-2026
ਜਗਰਾਉਂ, 29 ਜਨਵਰੀ (ਗੁਰਦੀਪ ਸਿੰਘ ਮਲਕ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਖ਼ਤਮ ਕਰਕੇ ਜੋ 'ਜੀ ਰਾਮ ਜੀ' ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਇਸ ਸਬੰਧੀ ਪਿੰਡ ਰਸੂਲਪੁਰ ਵਿਖੇ ਪਿੰਡ ਵਾਸੀਆਂ ਨੇ ਇਕ ਵਿਸ਼ਾਲ ਇਕੱਠ ਕੀਤਾ | ਜਿਸ ਵਿਚ ਸਾਂਝਾ ਫ਼ੈਸਲਾ ਕੀਤਾ ਗਿਆ ਕਿ ਇਹ ਸਕੀਮ ਨੂੰ ਪਿੰਡਾਂ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੀਟਾ ਵਲੋਂ ਕੀਤਾ ਗਿਆ | ਇਸ ਮੌਕੇ ਉੱਤਮ ਸਿੰਘ, ਬਲਜੀਤ ਸਿੰਘ, ਮੱਖਣ ਸਿੰਘ, ਜਗਪਾਲ ਸਿੰਘ, ਮਾ: ਜੇਠੂ ਸਿੰਘ, ਗੁਰਮੇਲ ਸਿੰਘ, ਤਰਲੋਚਨ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਮਨਰੇਗਾ ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਐੱਚ.ਜੀ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਦੇ ਐੱਨ.ਐੱਸ.ਐੱਸ ਯੂਨਿਟ ਵਲੋਂ 7 ਰੋਜ਼ਾ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਕਾਮਿਲ ਅਮਰ ਸਿੰਘ ਨੇ ਰਾਏਕੋਟ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ •'ਮਨਰੇਗਾ ਬਚਾਓ ਸੰਗਰਾਮ ਰੈਲੀ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।