09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡਾ. ਮਮਤਾ ਨੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਚ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਸੁਸ਼ੀਲ)-ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖ਼ੇ ਡਾ. ਮਮਤਾ ਵਲੋਂ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ ਗਿਆ | ਜ਼ਿਕਰਯੋਗ ਹੈ ਕਿ ਕਾਲਜ ਵਿਚ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਡਾਕਟਰ ਸ਼ਰਨਜੀਤ ਕੌਰ ਪਰਮਾਰ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ ਅਤੇ ਉਨ੍ਹਾਂ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ | ਜਿੱਥੇ ਹੁਣ ਡਾ: ਮਮਤਾ ਵਲੋਂ ਪਿ੍ੰਸੀਪਲ ਦਾ ਚਾਰਜ ਸੰਭਾਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿ੍ੰਸੀਪਲ ਡਾ. ਮਮਤਾ ਪਿਛਲੇ 33 ਸਾਲਾਂ ਤੋਂ ਸਿੱਖਿਆ ਦੇ ਖ਼ੇਤਰ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਇਸ ਤੋਂ ਪਹਿਲਾਂ ਡਾ: ਮਮਤਾ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖ਼ੇ ਬਤੌਰ ਐਸੋਸੀਏਟ ਪ੍ਰੋਫੈਸਰ ਵਜੋਂ ਆਪਣੀਆਂ ਸੇਵਾ ਨਿਭਾ ਚੁੱਕੇ ਹਨ | ਪਿ੍ੰਸੀਪਲ ਵਜੋਂ ਅਹੁਦਾ ਸੰਭਾਲਣ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਡਾ. ਮਮਤਾ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਕਾਲਜ ਵਿਚ ਨਿੱਘਾ ਸਵਾਗਤ ਕੀਤਾ ਗਿਆ |
ਪਿਛਲੀ ਖ਼ਬਰ ਮੁਹਤਬਰ ਲੋਕ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਅਗਲੀ ਖ਼ਬਰ ਸਵ: ਗੁਰਨਾਮ ਸਿੰਘ ਔਲਖ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।