ਜਗਰਾਉਂ, 17 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ 'ਯੁੱਧ ਨਸ਼ਿਆਂ ਵਿਰੁੱਧ' ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸਦਾ ਦੂਜਾ ਪੜਾਅ ਜੋ ਕਿੱਲੀ ਚਾਹਲਾਂ (ਮੋਗਾ) ਤੋਂ ਸ਼ੁਰੂ ਕੀਤਾ ਹੈ, ਇਹ ਸਿਰਫ਼ ਇਕ ਸਿਆਸੀ ਡਰਾਮਾ ਹੈ ਤੇ ਸਿਆਸੀ ਲਾਹਾ ਲੈਣ ਲਈ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਅਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ਕਰਦਿਆਂ ਕਿਹਾ ਕਿ ਇਹ ਰੈਲੀ ਨੇ ਪੰਜਾਬ ਵਾਸੀਆਂ 'ਤੇ ਕਰੋੜਾਂ ਰੁਪਏ ਦਾ ਹੋਰ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ |