21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਿਸਾਨਾਂ ਦੀਆਂ ਸਮੱਸਿਆਵਾਂ ਤੇ ਵਿਭਾਗੀ ਗਤੀਵਿਧੀਆਂ ਸੰਬੰਧੀ ਖੇਤੀ ਮਾਹਿਰਾਂ ਦੀ ਮੀਟਿੰਗ

ਅਜੀਤ ਡੈਸਕ 18-02-2026
ਜਗਰਾਉਂ, 17 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੀ.ਡੀ.ਐੱਸ.ਏ ਲੁਧਿਆਣਾ ਵਲੋਂ ਜ਼ਿਲ੍ਹੇ ਦੇ ਖੇਤੀ ਮਾਹਿਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਅਤੇ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਯੰਤਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਲੈਬ ਦੇ ਅਧਿਕਾਰੀਆਂ ਵਲੋਂ ਭਾਗ ਲਿਆ | ਮੀਟਿੰਗ ਦੌਰਾਨ ਵਿਭਾਗ ਦੀਆਂ ਚੱਲ ਰਹੀਆਂ ਯੋਜਨਾਵਾਂ, ਫੀਲਡ ਪੱਧਰ 'ਤੇ ਕੀਤੇ ਜਾ ਰਹੇ ਕੰਮ, ਕਿਸਾਨ ਸੇਵਾਵਾਂ ਅਤੇ ਨਿਗਰਾਨੀ ਪ੍ਰਣਾਲੀ, ਬੀਜ, ਖਾਦ, ਕੀਟਨਾਸ਼ਕ ਅਤੇ ਹੋਰ ਖੇਤੀਬਾੜੀ ਇਨਪੁੱਟ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਨੇ ਫੀਲਡ ਸਟਾਫ਼ ਨੂੰ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਬੀਜ, ਖਾਦ, ਕੀਟਨਾਸ਼ਕ ਅਤੇ ਹੋਰ ਖੇਤੀਬਾੜੀ ਇਨਪੁੱਟ ਸਮੇਂ ਸਿਰ ਅਤੇ ਸਹੀ ਗੁਣਵੱਤਾ ਨਾਲ ਉਪਲੱਬਧ ਹੋਣੇ ਚਾਹੀਦੇ ਹਨ | ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ 'ਤੇ ਕੈਂਪ ਲਗਾਏ ਜਾਣ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਖੇਤੀ ਇਨਪੁਟਸ ਸਿਰਫ਼ ਅਧਿਕਾਰਤ ਅਤੇ ਲਾਇਸੈਂਸ ਪ੍ਰਾਪਤ ਡੀਲਰ ਤੋਂ ਹੀ ਖ਼ਰੀਦੇ ਜਾਣ |
ਪਿਛਲੀ ਖ਼ਬਰ 'ਆਪ' ਸਰਕਾਰ ਹੇਠ ਪੰਜਾਬ ਵਿਚ ਕਾਨੂੰਨ ਵਿਵਸਥਾ ਫੇਲ੍ਹ ਤੇ ਵਿਕਾਸ ਕੰਮ ਠੱਪ-ਸੰਧੂ/ਈਸੇਵਾਲ/ਸੇਖੋਂ ਅਗਲੀ ਖ਼ਬਰ ਬਾਬਾ ਕਾਸ਼ਤੀ ਗਿਰ ਅਸਥਾਨ ਪਿੰਡ ਭੈਣੀ ਦਰੇੜਾ ਵਿਖੇ ਮਹਾਸ਼ਿਵਰਾਤਰੀ 'ਤੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।