ਮੁੱਲਾਂਪੁਰ-ਦਾਖਾ, 17 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਮੰਡਲ ਦਾਖਾ ਵਿਖੇ ਬਿਜਲੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸਾਂਝੀ ਕਮੇਟੀ ਵਲੋਂ ਬੁਲਾਈ ਇਕੱਤਰਤਾ ਵਿਚ ਬਿਜਲੀ ਮੁਲਾਜ਼ਮ ਏਕਤਾ ਮੰਚ, ਟੈਕਨੀਕਲ ਸਰਵਿਸਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ, ਸੀ.ਐੱਚ.ਬੀ ਵਰਕਰ ਯੂਨੀਅਨ ਨਾਲ ਜੁੜੇ ਬਿਜਲੀ ਕਾਮਿਆਂ ਨੇ ਸ਼ਮੂਲੀਅਤ ਕੀਤੀ | ਇਕੱਤਰਤਾ ਨੂੰ ਸੰਬੋਧਨ ਸਮੇਂ ਸਰਕਲ ਪ੍ਰਧਾਨ ਜੇ.ਈ. ਪਰਮਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਰਾਹੀਂ ਦੇਸ਼ ਭਰ 'ਚ ਬਿਜਲੀ ਪ੍ਰਬੰਧਨ ਨੂੰ ਕਾਰਪੋਰੇਟਾਂ ਦੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ, ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇ.ਈ. ਕੰਵਦੀਪ ਸਿੰਘ, ਜੇ.ਈ. ਬਲਵਿੰਦਰ ਸਿੰਘ, ਏ.ਜੇ.ਈ ਗਗਨਦੀਪ ਸਿੰਘ ਹੰਸਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਮਾਰੂ ਫ਼ੈਸਲਿਆਂ ਦਾ ਡਟਵਾਂ ਵਿਰੋਧ ਹੋਵੇਗਾ, ਭਾਵੇਂ ਉਹ ਬਿਜਲੀ ਸੋਧ ਬਿੱਲ ਹੋਵੇ ਜਾਂ ਚਾਰ ਲੇਬਰ ਕੋਡ! ਪੰਜਾਬ ਸਰਕਾਰ ਵਲੋਂ ਪਾਵਰਕਾਮ ਮਹਿਕਮੇ ਦੇ ਬਠਿੰਡਾ ਥਰਮਲ ਪਲਾਂਟ ਵਾਲੀ ਜ਼ਮੀਨ ਦੇ ਨਾਲ ਪਟਿਆਲਾ ਦੇ ਬਡੂੰਗਰ ਵਿਖੇ 50 ਏਕੜ ਜ਼ਮੀਨ ਵੇਚੇ ਜਾਣ ਦੀ ਨਿੰਦਾ ਕਰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਮਹਿਕਮੇ ਦੀਆਂ ਕੀਮਤੀ ਜ਼ਮੀਨਾਂ ਵੇਚਣ ਵਾਲੀ ਸਰਕਾਰ ਦਾ ਵੀ ਸਖ਼ਤ ਵਿਰੋਧ ਜਾਰੀ ਰਹੇਗਾ | ਇਸ ਸਮੇਂ ਅਵਤਾਰ ਸਿੰਘ ਮੁੱਲਾਂਪੁਰ, ਅਮਨਦੀਪ ਸਿੰਘ ਥਰੀਕੇ, ਦਲਬੀਰ ਸਿੰਘ, ਨਰਿੰਦਰ ਕੁਮਾਰ, ਬੇਅੰਤ ਸਿੰਘ, ਗੁਰਸੇਵਕ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ, ਹੋਰ ਮੌਜੂਦ ਸਨ |