ਹਠੂਰ, 18 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਮਾਸਟਰ ਭਾਗ ਸਿੰਘ ਨਾਮਧਾਰੀ ਦੀ ਧਰਮਪਤਨੀ ਮਰਹੂਮ ਮਾਤਾ ਅਮਰਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਧਾਰਮਿਕ ਅਸਥਾਨ ਲਈ 33 ਹਜ਼ਾਰ ਰੁਪਏ ਦਾਨ ਕੀਤੇ ਹਨ | ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਅਤੇ ਐਡਵੋਕੇਟ ਗੁਰਮੇਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਕਤ ਪਰਿਵਾਰ ਅਗਾਂਹਵਧੂ ਸੋਚ ਦਾ ਧਾਰਨੀ ਹੈ ਅਤੇ ਸਿੱਖਿਆ ਖੇਤਰ ਨਾਲ ਜੁੜਿਆ ਹੈ | ਇਸੇ ਕਰਕੇ ਪਰਿਵਾਰ ਨੇ ਮਾਤਾ ਅਮਰਜੀਤ ਕੌਰ ਦੀ ਯਾਦ ਵਿਚ ਪਿੰਡ ਭੰਮੀਪੁਰਾ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 11 ਹਜ਼ਾਰ, ਸਰਕਾਰੀ ਹਾਈ ਸਕੂਲ ਨੂੰ 11 ਹਜ਼ਾਰ ਅਤੇ ਗੁਰਦੁਆਰਾ ਕਲਗੀਧਰ ਲਈ ਵੀ 11 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ ਹਨ |