25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਅਖਾੜਾ ਤੋਂ ਭੰਮੀਪੁਰਾ ਜਾਂਦੇ ਰੋਡ 'ਤੇ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 20-02-2026
ਜਗਰਾਉਂ, 19 ਫਰਵਰੀ (ਗੁਰਦੀਪ ਜਿੰਘ ਮਲਕ)-ਪਿੰਡ ਅਖਾੜਾ ਤੋਂ ਭੰਮੀਪੁਰਾ ਜਾਣ ਵਾਲੇ ਰੋਡ 'ਤੇ ਵੀਰਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਮੁਤਾਬਕ ਸਵੇਰੇ ਇਕ ਰਾਹਗੀਰ ਨੇ ਦੱਸਿਆ ਕਿ ਸੜਕ ਕਿਨਾਰੇ ਇਕ ਬਾਈਕ ਸਵਾਰ ਡਿੱਗਿਆ ਪਿਆ ਹੈ | ਮੌਕੇ 'ਤੇ ਪਹੁੰਚ ਕੇ ਪੁਲਿਸ ਟੀਮ ਨੇ ਜਾਂਚ ਕੀਤੀ ਤਾਂ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ | ਜਾਂਚ ਅਤੇ ਤਲਾਸ਼ੀ ਦੌਰਾਨ ਮਿ੍ਤਕ ਕੋਲੋਂ ਕੋਈ ਵੀ ਪਛਾਣ ਪੱਤਰ ਬਰਾਮਦ ਨਹੀਂ ਹੋਇਆ | ਪਛਾਣ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾ ਦਿੱਤਾ ਹੈ, ਜਿੱਥੇ ਪਛਾਣ ਲਈ ਲਾਸ਼ ਨੂੰ 72 ਘੰਟੇ ਤੱਕ ਸੁਰੱਖਿਅਤ ਰੱਖਿਆ ਜਾਵੇਗਾ | ਮੁੱਢਲੀ ਜਾਂਚ ਵਿਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਾਈਕ ਸਵਾਰ ਸੜਕ ਕਿਨਾਰੇ ਪਏ ਕਾਫ਼ੀ ਪੱਥਰਾਂ ਵਿਚੋਂ ਇਕ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਬਾਈਕ ਸਿੱਧੀ ਦਰੱਖ਼ਤ ਨਾਲ ਜਾ ਲੱਗੀ | ਇਸ ਹਾਦਸੇ ਕਾਰਨ ਚਾਲਕ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪੁੱਛਗਿੱਛ ਕਰ ਰਹੀ ਹੈ ਅਤੇ ਮਿ੍ਤਕ ਦੀ ਪਛਾਣ ਲਈ ਯਤਨ ਜਾਰੀ ਹਨ |
ਪਿਛਲੀ ਖ਼ਬਰ ਸ੍ਰੀ ਅਗਰਸੈਨ ਸਮਿਤੀ ਜਗਰਾਉਂ ਵਲੋਂ ਵਿਸ਼ਾਲ ਭੰਡਾਰਾ ਲਗਾਇਆ ਅਗਲੀ ਖ਼ਬਰ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਭਵਨ ਰਕਬਾ 'ਚ 'ਰਿਸ਼ਤਿਆਂ ਦਾ ਸਤਿਕਾਰ' ਵਿਸ਼ੇ 'ਤੇ ਵਿਚਾਰ ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।