ਚੌਂਕੀਮਾਨ, 19 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਨੌਜਵਾਨ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਸੁੰਦਰ ਅਨੂਪ ਜੀ ਦੀ ਦਰਗਾਹ 'ਤੇ ਦੂਜਾ ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਬਾਬਾ ਹਰਨੇਕ ਸਿੰਘ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਮਾਜ ਸੇਵੀ ਜਸਵੀਰ ਸਿਮਘ ਜੱਸੂ ਪੋਨਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਤੇ ਗੁਰਚਰਨ ਸਿੰਘ ਕੈਨੇਡਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਕੈਂਪ ਵਿਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਤੋਂ ਆਈ ਡਾਕਟਰੀ ਟੀਮ ਨੇ ਆਏ ਹੋਏ 250 ਮਰੀਜ਼ਾਂ ਦੀਆਂ ਅੱਖਾਂ ਅਤੇ 150 ਮਰੀਜ਼ਾਂ ਦੇ ਦੰਦਾਂ ਦਾ ਚੈੱਕਅੱਪ ਕੀਤਾ | ਇਸ ਮੌਕੇ ਸਮਾਜ ਸੇਵੀ ਜਸਵੀਰ ਸਿੰਘ ਜੱਸੂ ਪੋਨਾ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਨੇ ਐੱਨ.ਆਰ.ਆਈ ਵੀਰਾਂ ਤੇ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਲੋੜਵੰਦਾਂ ਲਈ ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਕਿਉਂਕਿ ਅੱਜ ਦੇ ਸਮੇਂ ਵਿਚ ਇਲਾਜ ਕਰਵਾਉਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ ਹੈ ਤੇ ਸਾਨੂੰ ਸਾਰਿਆਂ ਨੂੰ ਹੀ ਆਪਣੇ ਪਿੰਡਾਂ ਵਿਚ ਅੱਖਾਂ ਤੇ ਦੰਦਾਂ ਦੇ ਚੈੱਕਅੱਪ ਕੈਂਪਾਂ ਸਮੇਤ ਮੈਡੀਕਲ ਕੈਂਪ ਲਗਵਾਉਣੇ ਚਾਹੀਦੇ ਹਨ ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਸਹੂਲਤ ਮਿਲ ਸਕੇ | ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਆਈ ਹੋਈ ਡਾਕਟਰੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਚਰਨ ਸਿੰਘ ਕੈਨੇਡਾ ਤੇ ਸਿਵ ਕੁਮਾਰ ਪੋਨਾ ਨੇ ਦੱਸਿਆ ਕਿ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਸੀ.ਐੱਮ.ਸੀ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ | ਇਸ ਮੌਕੇ ਪੰਚ ਲੱਕੀ ਪੰਡਿਤ, ਪੰਚ ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਸਰਬਜੀਤ ਸਿੰਘ, ਨੰਬਰਦਾਰ ਰਾਜਵਿੰਦਰ ਸਿੰਘ, ਬਾਬਾ ਜਗਦੀਪ ਸਿੰਘ, ਦਲਜੀਤ ਸਿੰਘ ਕੈਨੇਡਾ, ਰਾਜਵਿੰਦਰ ਸਿੰਘ, ਬਲਜੀਤ ਸਿੰਘ ਮਨੀਲਾ, ਪਿੰਦੂ ਸਰਪੰਚ ਕੁਲਾਰਮਾਜਰਾ, ਜਸਵੀਰ ਸਿੰਘ, ਨੰਬਰਦਾਰ ਜਤਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ |