ਚੌਕੀਮਾਨ, 19 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ (ਡੇਅਰੀ) ਵਲੋਂ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਤੇ ਮੀਤ ਪ੍ਰਧਾਨ ਗੁਰਸਰਨ ਸਿੰਘ ਨੇ ਮੁਨਾਫਾ ਵੰਡ ਸਮਾਰੋਹ ਵਿਚ ਪਹੁੰਚੇ ਸਹਿਕਾਰੀ ਸਭਾ ਦੇ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ ਤੇ ਕਿਹਾ ਕਿ ਵੇਰਕਾ ਸਹਿਕਾਰੀ ਸਭਾ ਆਪਣੇ ਮੈਂਬਰਾਂ ਨੂੰ ਹਰ ਸਾਲ ਮੁਨਾਫ਼ਾ ਵੰਡਦੀ ਹੈ ਤੇ ਇਸ ਸਾਲ ਵੀ 190157 ਰੁਪਏ ਦਾ ਮੁਨਾਫ਼ਾ ਵੰਡਿਆ ਗਿਆ ਤੇ ਉਨ੍ਹਾਂ ਨੇ ਮੁਨਾਫ਼ਾ ਲੈਣ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ, ਸੈਕਟਰੀ ਹਰਵਿੰਦਰ ਸਿੰਘ ਤੇ ਸਾਬਕਾ ਪੰਚ ਹਰਦੇਵ ਸਿੰਘ ਸਿੱਧਵਾਂ ਨੇ ਕਿਹਾ ਕੇ ਕਿਸਾਨ ਵੀਰਾਂ ਲਈ ਖੇਤੀਬਾੜੀ ਦੇ ਨਾਲ ਡੇਅਰੀ ਦਾ ਧੰਦਾ ਲਾਹੇਬੰਦ ਹੈ, ਜਿਸ ਨਾਲ ਉਹ ਆਪਣਾ ਘਰ ਦਾ ਖ਼ਰਚਾ ਆਸਾਨੀ ਨਾਲ ਚਲਾ ਸਕਦੇ ਹਨ | ਇਸ ਮੌਕੇ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ, ਟਹਿਲ ਸਿੰਘ, ਜਸਵੀਰ ਸਿੰਘ ਸੀਰੀ ਤੇ ਜਸਵੀਰ ਸਿੰਘ ਲਾਲੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕੇ ਉਹ ਵੇਰਕਾ ਸਹਿਕਾਰੀ ਸਭਾ ਨਾਲ ਜੁੜਨ ਤੇ ਵੇਰਕਾ ਵਲੋਂ ਦਿੱਤੀਆਂ ਜਾ ਰਹੂੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ | ਇਸ ਮੌਕੇ ਕੁਲਦੀਪ ਸਿੰਘ, ਸੰਤੋਖ ਸਿੰਘ, ਪਰਮਜੀਤ ਸਿੰਘ, ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ |