24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਦੇ ਵਿਦਿਆਰਥੀ ਵਲੋਂ ਲਿਖੀ ਪੁਸਤਕ 'ਰਾਬਤਾ' ਜਾਰੀ

ਅਜੀਤ ਡੈਸਕ 20-02-2026
ਰਾਏਕੋਟ, 19 ਫਰਵਰੀ (ਸੁਸ਼ੀਲ)-ਨੇੜਲੇ ਪਿੰਡ ਆਂਡਲੂ ਦੇ ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀ ਜਸ਼ਨਦੀਪ ਸਿੰਘ ਵਲੋਂ ਪ੍ਰਕਾਸ਼ਿਤ ਕਰਵਾਏ ਗਏ ਕਾਵਿ ਅਤੇ ਸ਼ਾਇਰੀ ਸੰਗ੍ਰਹਿ 'ਰਾਬਤਾ' ਨੂੰ ਅੱਜ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਬਰਾੜ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀ ਜਸ਼ਨਦੀਪ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਜਿਸ ਤਰ੍ਹਾਂ ਜਸ਼ਨਦੀਪ ਸਿੰਘ ਸਾਹਿਤਕ ਖੇਤਰ ਵਿਚ ਸ਼ੌਂਕ ਨਾਲ ਲੰਬੀਆਂ ਪੁਲਾਘਾਂ ਪੁੱਟ ਰਿਹਾ ਹੈ ਉਹ ਸ਼ਲਾਘਾਯੋਗ ਹੈ | ਇਸ ਮੌਕੇ ਵਿਦਿਆਰਥੀ ਜਸ਼ਨਦੀਪ ਸਿੰਘ ਵਲੋਂ ਆਪਣੀ ਪੁਸਤਕ ਦੀਆਂ ਕਾਪੀਆਂ ਚੇਅਰਮੈਨ ਹਰਵਿੰਦਰ ਸਿੰਘ, ਪਿ੍ੰਸੀਪਲ ਰਾਜਵਿੰਦਰ ਕੌਰ ਅਤੇ ਹੋਰ ਸਟਾਫ ਮੈਂਬਰਾਂ ਨੂੰ ਭੇਂਟ ਕੀਤੀਆਂ ਅਤੇ ਦੱਸਿਆ ਕਿ ਇਹ 'ਰਾਬਤਾ' ਪੁਸਤਕ ਅਸੰਖ ਪਬਲੀਕੇਸ਼ਨ ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਰੁਪਿੰਦਰ ਕੌਰ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਕੌਰ, ਗਗਨਦੀਪ ਕੌਰ, ਮਨਪ੍ਰੀਤ ਕੌਰ ਆਦਿ ਵੀ ਮੌਜ਼ੂਦ ਸਨ |
ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਦੇ ਕੁਝ ਦਿਨਾਂ 'ਚ ਬਣਾਏ 1500 ਤੋਂ ਵਧੇਰੇ ਕਾਰਡ-ਪਰਮਿੰਦਰ ਰੱਤੋਵਾਲ ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਮੌਕੇ ਸ੍ਰੀ ਬਾਲਾ ਜੀ ਦਾ ਵਿਸ਼ਾਲ ਜਾਗਰਣ ਧੂਮਧਾਮ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।