20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਸੁਰੱਖਿਆ ਵਾਪਸ ਲੈ ਕੇ ਸਰਕਾਰ ਨੇ ਗਲਤ ਕਦਮ ਚੁੱਕਿਆ-ਪ੍ਰਧਾਨ ਡੱਲਾ

ਅਜੀਤ ਡੈਸਕ 24-02-2026
ਹਠੂਰ, 23 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਰਕਾਰ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਪੁਰਸ਼ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈ ਕੇ ਆਪਣੀ ਮਾੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ | ਜਿਸ ਦੀ ਸ਼ੋ੍ਰਮਣੀ ਅਕਾਲੀ ਦਲ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਭਾਰਤ ਇਕ ਲੋਕਤੰਤਰ ਦੇਸ਼ ਹੈ, ਇਥੇ ਕੋਈ ਵੀ ਆਪਣੀ ਗੱਲ ਆਜ਼ਾਦ ਤੌਰ 'ਤੇ ਕਹਿ ਸਕਦਾ ਹੈ | ਜੇਕਰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪੰਜਾਬ ਅੰਦਰ ਅਗਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੀ ਬਣਾਉਣ ਬਾਰੇ ਇਕ ਸਮਾਗਮ 'ਚ ਕਹਿ ਦਿੱਤਾ ਤਾਂ ਪੰਜਾਬ ਸਰਕਾਰ ਨੇ ਈਰਖਾ ਦੇ ਸਾੜੇ 'ਚ ਉਨ੍ਹਾਂ ਦੀ ਪਿਛਲੇ ਚਾਰ ਦਹਾਕਿਆਂ ਤੋਂ ਮਿਲੀ ਸੁਰੱਖਿਆ ਨੂੰ ਵਾਪਿਸ ਲੈ ਕੇ ਗਲਤ ਕਦਮ ਚੁੱਕਿਆ ਹੈ | ਅਜਿਹੇ ਵਿਚ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਸੁਰੱਖਿਆ ਵਾਪਿਸ ਲੈਣ ਦਾ ਸਰਕਾਰ ਦਾ ਫ਼ੈਸਲਾ ਬਹੁਤ ਗਲਤ ਹੈ, ਜਿਸ ਦੀ ਉਹ ਪੁਰਜ਼ੋਰ ਨਿਖੇਧੀ ਕਰਦੇ ਹਨ |
ਪਿਛਲੀ ਖ਼ਬਰ ਪਿੰਡ ਤਲਵੰਡੀ ਕਲਾਂ ਵਿਖੇ ਸਾਲਾਨਾ ਸੱਭਿਆਚਾਰਕ ਮੇਲੇ ਤੇ ਭੰਡਾਰਾ ਕਰਵਾਇਆ ਅਗਲੀ ਖ਼ਬਰ ਫੋਰਟਿਸ ਹਸਪਤਾਲ ਵਿਖੇ ਲੀਵਰ ਦੀ ਬਿਮਾਰੀ ਦੀ ਜਲਦੀ ਪਛਾਣ ਲਈ ਫਾਈਬਰੋ ਸਕੈਨ ਤਕਨਾਲੋਜੀ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।