20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿੰਡ ਚੌਕੀਮਾਨ ਵਿਖੇ ਸੱਭਿਆਚਾਰਕ ਮੇਲਾ ਤੇ ਭੰਡਾਰਾ 12 ਮਾਰਚ ਨੂੰ

ਅਜੀਤ ਡੈਸਕ 24-02-2026
ਚੌਂਕੀਮਾਨ, 23 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ 'ਤੇ ਸਵ: ਅਵਨਿੰਦਰ ਸਿੰਘ ਬਿੱਲੂ ਚੌਂਕੀਮਾਨ ਦੀ ਯਾਦ ਨੂੰ ਸਮਰਪਿਤ ਮੇਲਾ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸੱਭਿਆਚਾਰਕ ਮੇਲਾ ਤੇ ਭੰਡਾਰਾ ਮਿਤੀ 12 ਮਾਰਚ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਤੇ ਰਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਪ੍ਰਬੰਧਕੀ ਕਮੇਟੀ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਵਲੋਂ ਕੀਤੀ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੇਲੇ ਵਿਚ ਪੰਜਾਬੀ ਗਾਇਕ ਆਪਣੀ ਹਾਜ਼ਰੀ ਸੱਭਿਆਚਾਰਕ ਗੀਤਾਂ ਨਾਲ ਲਵਾਉਣਗੇ |
ਪਿਛਲੀ ਖ਼ਬਰ ਪਿੰਡ ਚੀਮਨਾ ਵਿਖੇ ਖ਼ੂਨਦਾਨ ਕੈਂਪ ਦੌਰਾਨ 177 ਦਾਨੀਆਂ ਵਲੋਂ ਖ਼ੂਨਦਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।