13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਿਊਾਸਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਕੱਲ੍ਹ

ਅਜੀਤ ਡੈਸਕ 06-03-2026
ਜਗਰਾਉਂ, 5 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰਿਟਾਇਰਡ ਮਿਊਾਸਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਅਹੁਦੇਦਾਰਾਂ ਦੀ ਇਕ ਸਾਂਝੀ ਤੇ ਜ਼ਰੂਰੀ ਮੀਟਿੰਗ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਦੀ ਨਿਗਰਾਨੀ ਹੇਠ ਕੱਲ੍ਹ 7 ਮਾਰਚ ਨੂੰ ਸਵੇਰੇ 11 ਵਜੇ ਤਲਵੰਡੀ ਭਾਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋ ਰਹੀ ਹੈ | ਯੂਨੀਅਨ ਦੇ ਸੂਬਾ ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਸਰਕਾਰ ਵਲੋਂ ਮਿਊਾਸਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਯੂਨੀਅਨ ਨੂੰ ਭੇਜੇ ਸੱਦਾ ਪੱਤਰ 'ਤੇ ਵਿਚਾਰ ਕੀਤਾ ਜਾਵੇਗਾ | ਇੰਨ੍ਹਾਂ ਮੰਗਾਂ ਵਿਚ ਕਈ ਮੁਲਾਜ਼ਮਾਂ ਨੂੰ ਰਿਟਾਇਰ ਹੋਣ ਉਪਰੰਤ ਐਨ.ਓ.ਸੀ. ਨਹੀਂ ਮਿਲ ਰਿਹਾ, 2-3 ਸਾਲਾਂ ਤੋਂ ਪੈਂਡਿੰਗ ਪਈਆਂ ਇਨਕੁਆਰੀਆਂ ਦੀ ਆੜ ਵਿਚ ਮੁਲਾਜਮਾਂ ਨੂੰ ਐੱਨ.ਓ.ਸੀ. ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਰਿਟਾਇਰ ਹੋਣ 'ਤੇ ਕਈ ਮੁਲਾਜ਼ਮਾਂ ਨੂੰ ਬਹੁਤ ਘੱਟ ਰਕਮ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ ਅਤੇ ਪਿਛਲੇ ਦਿਨਾਂ ਵਿਚ ਸਰਕਾਰ ਵਲੋਂ ਭੇਜੀ ਗਈ ਐਕਸਾਈਜ਼ ਅਤੇ ਵੈਟ ਦੀ ਰਕਮ ਵਿਚੋਂ ਮੁਲਾਜ਼ਮਾਂ ਨੂੰ ਬਣਦਾ ਹਿੱਸਾ ਨਾ ਦੇ ਕੇ ਰਕਮ ਨੂੰ ਹੋਰ ਕੰਮਾਂ ਲਈ ਵਰਤਿਆ ਗਿਆ ਹੈ | ਜਿਸ ਸਬੰਧੀ ਸਰਕਾਰ ਨੂੰ ਗੱਲਬਾਤ ਦੌਰਾਨ ਜਾਣੂੰ ਕਰਵਾ ਕੇ ਬਣਦੀ ਕਾਰਵਾਈ ਦੀ ਮੰਗ 'ਤੇ ਵੀ ਵਿਚਾਰ ਕੀਤਾ ਜਾਵੇਗਾ | ਉਕਤ ਤੋਂ ਇਲਾਵਾ ਦੋਨਾਂ ਯੂਨੀਅਨਾਂ ਦੀ ਸੂਬਾ ਪੱਧਰੀ ਚੋਣ ਕਰਵਾਉਣ 'ਤੇ ਵੀ ਕੋਈ ਫ਼ੈਸਲਾ ਲਿਆ ਜਾਵੇਗਾ | ਯੂਨੀਅਨ ਦੇ ਆਗੂ ਵਿਜੈ ਕੁਮਾਰ ਜਗਰਾਉਂ, ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਦੋਨਾਂ ਯੂਨੀਅਨਾਂ ਦੇ ਸਮੂਹ ਅਹੁਦੇਦਾਰਾਂ ਨੂੰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਪਿੰਡ ਵਲੀਪੁਰ ਕਲਾਂ 'ਚ ਹੋਣ ਵਾਲਾ ਕਬੱਡੀ ਟੂਰਨਾਮੈਂਟ ਮੁਲਤਵੀ ਅਗਲੀ ਖ਼ਬਰ ਪਿੰਡ ਭੈਣੀ ਬੜਿੰਗਾ ਵਿਖੇ ਸਮੂਹਿਕ ਵਿਆਹਾਂ ਸੰਬੰਧੀ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।