12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੀ.ਕੇ. ਯੂ. ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 06-03-2026
ਜਗਰਾਉਂ, 5 ਮਾਰਚ (ਗੁਰਦੀਪ ਸਿੰਘ ਮਲਕ)-ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਜਗਰਾਉਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਬੀਤੀ 18 ਫਰਵਰੀ ਨੂੰ ਪਿੰਡ ਜਿਉਂਦ 'ਚ ਬਠਿੰਡਾ ਪੁਲਿਸ ਵਲੋਂ ਐੱਸ.ਐੱਸ.ਪੀ. ਬਠਿੰਡਾ ਦੀ ਅਗਵਾਈ 'ਚ ਕਿਸਾਨਾਂ 'ਤੇ ਜ਼ਬਰ ਢਾਹੁਣ ਦੀ ਸਖ਼ਤ ਨਿੰਦਾ ਕੀਤੀ ਗਈ | ਇਸ ਸਬੰਧੀ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਵਾਉਣ, ਜਮਹੂਰੀ ਹੱਕਾਂ ਦੀ ਰਾਖੀ ਯਕੀਨੀ ਬਣਾਉਣ, ਪੀੜਤ ਕਿਸਾਨ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਜਥੇਬੰਦੀਆਂ ਵਲੋਂ ਬਠਿੰਡਾ ਐੱਸ.ਐੱਸ.ਪੀ. ਦਫ਼ਤਰ ਅੱਗੇ ਰੱਖੇ 6 ਮਾਰਚ ਦੇ ਧਰਨੇ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਮੀਟਿੰਗ ਵਿਚ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੇਤੀ ਵਿਰੋਧੀ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਰੱਦ ਕਰਾਉਣ, ਬਿਜਲੀ ਐਕਟ ਤੇ ਬੀਜ ਐਕਟ ਰੱਦ ਕਰਾਉਣ, ਕਿਰਤ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਨੂੰਨਾਂ ਸਮੇਤ ਮਨਰੇਗਾ ਸਕੀਮ ਬਹਾਲ ਕਰਾਉਣ, ਪਾਣੀਆਂ ਦਾ ਅੱਤ ਗੰਭੀਰ ਮਸਲੇ ਹੱਲ ਕਰਵਾਉਣ ਲਈ ਰੱਖੀ ਵਿਸ਼ਾਲ ਇਕੱਤਰਤਾ 'ਚ ਵੀ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਮੀਟਿੰਗ ਵਿਚ ਆਲੂ ਦੀ ਫ਼ਸਲ ਦੀ ਹੋ ਰਹੀ ਬੇਕਦਰੀ 'ਤੇ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੋਂ ਆਲੂ ਬਾਰਾਂ ਰੁਪਏ ਪ੍ਰਤੀ ਕਿਲੋ ਖ਼ਰੀਦਣ ਦੀ ਮੰਗ ਕੀਤੀ ਗਈ | ਇਸ ਸਮੇਂ ਸੰਗਰੂਰ ਵਿਖੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਚੱਲ ਰਹੇ ਟਾਵਰ ਮੋਰਚੇ ਦੀ ਇਕੱਤਰਤਾ 'ਤੇ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ | ਇਕ ਵਿਸ਼ੇਸ਼ ਮਤੇ ਰਾਹੀਂ ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ 'ਤੇ ਕੀਤੇ ਤਬਾਹਕੁੰਨ ਹਮਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਮਰੀਕਾ ਦੀ ਗੁੰਡਾਗਰਦੀ ਸੰਸਾਰ ਨੂੰ ਤੀਜੀ ਸੰਸਾਰ ਜੰਗ ਵੱਲ ਧੱਕ ਰਹੀ ਹੈ | ਇਸ ਖ਼ਿਲਾਫ਼ ਲੋਕਾਂ ਨੂੰ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ | ਮੀਟਿੰਗ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਨਿਰਮਲ ਸਿੰਘ ਭੰਮੀਪੁਰਾ, ਕੁਲਵੰਤ ਸਿੰਘ ਕਾਂਤਾ ਗਾਲਿਬ, ਜਸਵਿੰਦਰ ਸਿੰਘ ਭੁਮਾਲ, ਗੁਰਚਰਨ ਸਿੰਘ ਗੁਰੂਸਰ, ਰਜਿੰਦਰ ਸਿੰਘ ਭਨੋਹੜ, ਤੇਜਿੰਦਰ ਸਿੰਘ ਮਲਕਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਤਲਵਾੜਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਆਸ਼ੀਰਵਾਦ ਸਕੀਮ ਪ੍ਰਾਪਤ ਕਰਨ ਲਈ ਪ੍ਰਕਿਰਿਆ ਨੂੰ ਲਾਭਪਾਤਰਾਂ ਵਲੋਂ ਪਹਿਲਾਂ ਵਾਂਗ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।