12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਤਲਵਾੜਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 06-03-2026
• 18 ਪ੍ਰਾਣੀਆਂ ਨੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਤੇ ਗੁਰੂ ਵਾਲੇ ਬਣਨਾ ਅੱਜ ਸਮੇਂ ਦੀ ਮੁੱਖ ਲੋੜ-ਬਾਬਾ ਤਰਨਜੀਤ ਸਿੰਘ
ਭੂੰਦੜੀ, 5 ਮਾਰਚ (ਕੁਲਦੀਪ ਸਿੰਘ ਮਾਨ)-ਦਸਮੇਸ਼ ਅੰਮਿ੍ਤ ਸੰਚਾਰ ਸੇਵਕ ਜੱਥਾ ਲੁਧਿਆਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵਾੜਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਦੂਜੇ ਦਿਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
ਇਸ ਮੌਕੇ ਬਾਬਾ ਤਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜੱਥਿਆਂ ਵਲੋਂ ਸਿੱਖੀ ਦੇ ਇਤਿਹਾਸ ਅਤੇ ਗੁਰਮਤਿ ਦੇ ਸਿਧਾਂਤਾਂ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ ਗਈ | ਬਾਬਾ ਤਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸ਼ਬਦ ਗੁਰੂ ਦੇ ਲੜ ਲਾਇਆ ਹੈ | ਅੱਜ ਨਸ਼ਿਆਂ ਦੇ ਵੱਧਦੇ ਪ੍ਰਚਲਨ ਕਾਰਨ ਨੌਜਵਾਨ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਨੁੱਖ ਪਾਖੰਡਵਾਦ ਵਿਚ ਫਸ ਕੇ ਸਮਾਜਿਕ ਕਦਰਾਂ-ਕੀਮਤਾਂ ਨੂੰ ਭੁੱਲਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਮੇਸ਼ਾਂ ਸਮਾਜ ਭਲਾਈ, ਗਰੀਬ ਤੇ ਲੋੜਵੰਦ ਦੀ ਸਹਾਇਤਾ ਕਰਨ ਅਤੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਦਾ ਸੰਦੇਸ਼ ਦਿੱਤਾ ਹੈ | ਅੰਮਿ੍ਤ ਛਕਕੇ ਗੁਰੂ ਵਾਲੇ ਬਣਨਾ ਅੱਜ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕੀਤਾ ਗਿਆ, ਜਿਸ ਦੌਰਾਨ 18 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਛਕ ਕੇ ਗੁਰੂ ਵਾਲੇ ਬਣਨ ਦਾ ਸੌਭਾਗ ਪ੍ਰਾਪਤ ਕੀਤਾ | ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਅਖ਼ੀਰ ਵਿਚ ਪ੍ਰਧਾਨ ਸੁਖਪਾਲ ਸਿੰਘ ਅਤੇ ਬਾਬਾ ਨੱਥਾ ਸਿੰਘ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਪ੍ਰਕਾਸ਼ ਸਿੰਘ, ਭਾਈ ਸੋਹਣ ਸਿੰਘ, ਭਾਈ ਹਰਜੀਤ ਸਿੰਘ, ਮਹਿੰਦਰ ਸਿੰਘ ਪੇਟਰ, ਇੰਦਰਜੀਤ ਸਿੰਘ, ਤੋਤਾ ਸਿੰਘ, ਅਗਰੇਜ਼ ਸਿੰਘ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਪਬਲਿਕ ਸਕੂਲ ਵਿਖੇ ਦਾਖ਼ਲਾ ਸ਼ੁਰੂ ਅਗਲੀ ਖ਼ਬਰ ਬੀ.ਕੇ. ਯੂ. ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।