15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਨੇ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ- ਮਾਂਗਟ

ਅਜੀਤ ਡੈਸਕ 09-03-2026
ਹਲਵਾਰਾ, 8 ਮਾਰਚ (ਮਨਦੀਪ ਸਿੰਘ ਉੱਭੀ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਚੋਣ ਵਾਅਦਿਆਂ 'ਚੋਂ ਇਕ ਪ੍ਰਮੁੱਖ ਵਾਅਦੇ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਨੂੰ ਪੂਰਾ ਕਰਦਿਆਂ ਬਕਾਇਆ ਇਸ ਸਬੰਧੀ ਬਜਟ ਰਾਸ਼ੀ ਵੀ ਰੱਖੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ 'ਆਪ' ਦੇ ਸੋਸ਼ਲ ਮੀਡੀਆ ਇੰਚਾਰਜ ਹਲਕਾ ਰਾਏਕੋਟ ਅਮਨਦੀਪ ਸਿੰਘ ਮਾਂਗਟ ਨੇ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਇਸ ਬਜਟ ਵਿਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਹਰ ਮਹੀਨੇ ਹਜ਼ਾਰ ਰੁਪਏ ਅਤੇ ਦਲਿਤ ਭਾਈਚਾਰੇ ਲਈ 1500 ਦੀ ਸਨਮਾਨ ਰਾਸ਼ੀ ਮਾਵਾਂ-ਧੀਆਂ ਨੂੰ ਦਿੱਤੀ ਜਾਇਆ ਕਰੇਗੀ |
ਪਿਛਲੀ ਖ਼ਬਰ ਪੰਜਾਬ ਸੋਲਰ ਵਲੋਂ ਘਰਾਂ ਲਈ ਸੋਲਰ ਲਗਵਾਉਣ ਦੀ ਸੁਵਿਧਾ, ਬਿਜਲੀ ਦੇ ਬਿੱਲ ਤੋਂ ਮਿਲੇਗੀ ਰਾਹਤ- ਦਿਉਲ ਅਗਲੀ ਖ਼ਬਰ ਸ: ਹਰਚੰਦ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।