15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅਕਾਲੀ ਦਲ ਵਲੋਂ ਹਰਪ੍ਰੀਤ ਸਿੰਮਕ ਨੂੰ ਹਲਕਾ ਗਿੱਲ ਦਾ ਇੰਚਾਰਜ ਲਾਉਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 09-03-2026
ਹੰਬੜਾਂ, 8 ਮਾਰਚ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਪਾਰਖੂ ਅੱਖ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੜੇ੍ਹ-ਲਿਖੇ ਨੌਜਵਾਨ ਹਰਪ੍ਰੀਤ ਸਿੰਘ ਸਿੰਮਕ ਨੂੰ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਲਗਾਏ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜੱਥੇ. ਕਰਮਜੀਤ ਸਿੰਘ ਮਲਕਪੁਰ, ਸੀਨੀਅਰ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਚੀਮਾ ਅਤੇ ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ ਨੇ ਹਰਪ੍ਰੀਤ ਸਿੰਘ ਸਿੰਮਕ ਨੂੰ ਹਲਕਾ ਇੰਚਾਰਜ ਲੱਗਣ 'ਤੇ ਵਧਾਈ ਦਿੰਦਿਆਂ ਕੀਤਾ | ਜੱਥੇ. ਮਲਕਪੁਰ ਨੇ ਹੋਰ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਏ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੱਬਾਂ ਭਾਰ ਹੋ ਚੁੱਕੇ ਹਨ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕਿਆਂ ਅੰਦਰ ਲੋਕਾਂ ਵਲੋਂ ਦਿੱਤੇ ਜਾ ਰਹੇ ਮਾਣ ਸਤਿਕਾਰ ਨਾਲ ਤਹਿ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਜਿੱਥੇ ਸੂਬੇ 'ਚ ਹੂੰਝਾਫੇਰ ਜਿੱਤ ਦਰਜ ਕਰੇਗਾ, ਉੱਥੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵੀ ਵਿਧਾਨ ਸਭਾ ਹਲਕਾ ਗਿੱਲ 'ਚੋਂ ਸ਼ਾਨਦਾਰ ਜਿੱਤ ਦਰਜ ਕਰਨਗੇ | ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਜੋ ਪਾਰਟੀ ਵਲੋਂ ਮੈਨੂੰ ਹਲਕਾ ਗਿੱਲ 'ਚ ਸੇਵਾ ਦਿੱਤੀ ਗਈ ਮੈਂ ਉਸ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਾਂਗੇ ਤੇ ਹਲਕੇ ਅੰਦਰ ਪਾਰਟੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ |
ਪਿਛਲੀ ਖ਼ਬਰ ਕਰ ਭਲਾ, ਹੋ ਭਲਾ ਸੰਸਥਾ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਜੀ. ਐੱਚ. ਜੀ. ਨਰਸਿੰਗ ਕਾਲਜ 'ਚ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।