16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਐੱਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਆਂਡਲੂ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ

ਅਜੀਤ ਡੈਸਕ 09-03-2026
ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਐੱਸ. ਜੀ. ਐੱਨ. ਡੀ. ਕਾਨਵੈਂਟ ਸਕੂਲ ਆਂਡਲੂ, ਜੋ ਕਿ ਸੀ.ਬੀ.ਐੱਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸੰਸਥਾ ਹੈ | ਜਿੱਥੇ ਨਵੇਂ ਸ਼ੁਰੂ ਹੋ ਰਹੇ 2026-27 ਵਿੱਦਿਅਕ ਸੈਸ਼ਨ ਲਈ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਵਿਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦਾਖਲੇ ਸ਼ੁਰੂ ਹੋ ਚੁੱਕੇ ਹਨ | ਇਸ ਸੰਸਥਾ ਵਿਚ ਤਜਰਬੇਕਾਰ ਸਟਾਫ਼ ਦੀ ਸਹੂਲਤ, ਵਾਜਬ ਫੀਸ, ਵਧੀਆ ਬੱਸ ਸਹੂਲਤ, ਅੰਗਰੇਜ਼ੀ ਮੀਡੀਅਮ, ਹਰ ਸਾਲ ਅਨੇਕਾਂ ਧਾਰਮਿਕ, ਖੇਡਾਂ ਤੇ ਸੱਭਿਆਚਾਰਕ ਨਾਲ ਸੰਬੰਧਿਤ ਗਤੀਵਿਧੀਆਂ, ਅੰਗੇਰਜੀ ਸਪੋਕਨ 'ਤੇ ਜ਼ੋਰ, ਛੋਟੀਆਂ ਕਲਾਸਾਂ ਵਿਚ ਏ.ਸੀ. ਦੀ ਸਹੂਲਤ, ਵਧੀਆ ਸਾਇੰਸ/ਮੈੱਥ ਤੇ ਕੰਪਿਊਟਰ ਲੈੱਬ ਸਮੇਤ ਆਦਿ ਸਹੂਲਤਾਂ ਬੱਚਿਆਂ ਲਈ ਉਪਲੱਬਧ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਨ੍ਹਾਂ ਦੇ ਸਕੂਲ ਨਾਲ ਸੰਪਰਕ ਕੀਤਾ ਜਾਵੇ |
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਫ਼ਿਲਮ ਨਿਰਦੇਸ਼ਕ ਤੇ ਅਦਾਕਾਰ ਰਾਜ ਕੁੰਦਰਾ ਹੋਏ ਨਤਮਸਤਕ ਅਗਲੀ ਖ਼ਬਰ ਮੈਡੀਸੇਫ ਹਸਪਤਾਲ ਵਲੋਂ ਭੂੰਦੜੀ 'ਚ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।