16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਔਰਤਾਂ ਆਤਮ-ਨਿਰਭਰ ਬਣਨਗੀਆਂ- ਵਿਧਾਇਕ ਹਾਕਮ ਸਿੰਘ

ਅਜੀਤ ਡੈਸਕ 09-03-2026
ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਹਰ ਮਹੀਨੇ ਔਰਤ ਨੂੰ ਇਕ ਹਜ਼ਾਰ ਰੁਪਏ ਅਤੇ ਐੱਸ. ਸੀ. ਕੈਟਾਗਿਰੀ ਨਾਲ ਸਬੰਧਿਤ ਮਹਿਲਾਵਾਂ ਲਈ 15 ਸੌ ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਦਾ ਰਸਮੀ ਆਗਾਜ਼ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਅਗਲੇ ਮਹੀਨੇ ਅਪ੍ਰੈੱਲ ਵਿਚ ਇਸ ਯੋਜਨਾ ਸਬੰਧੀ ਰਜਿਸ਼ਟ੍ਰੇਸ਼ਨ ਸ਼ੁਰੂ ਹੋ ਜਾਵੇਗੀ, ਇਸ ਲਈ ਮਹਿਲਾਵਾਂ ਯੋਜਨਾ ਦਾ ਲਾਹਾ ਉਠਾਉਣ ਲਈ ਅੱਗੇ ਆਉਣ |
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਪੈਨਸ਼ਨਰਜ਼ ਤੇ ਮੁਲਾਜਮ ਵਿਰੋਧੀ-ਬਲਦੇਵ ਸਿੰਘ ਹੇਰ <br/> ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।