17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਵਤਾਰ ਸਿੰਘ ਘੁਡਾਣੀ ਕਲ੍ਹਾਂ 'ਆਪ' ਪੰਜਾਬ ਵਪਾਰ ਵਿੰਗ ਹਲਕਾ ਪਾਇਲ ਦੇ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 10-03-2026
ਰਾੜਾ ਸਾਹਿਬ, 9 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਸੀਨੀ. ਆਗੂ ਅਵਤਾਰ ਸਿੰਘ ਬੋਪਾਰਾਏ ( ਘੁਡਾਣੀ ਕਲ੍ਹਾਂ) ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਪਾਰ ਵਿੰਗ ਹਲਕਾ ਪਾਇਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਸਮੇਂ ਅਵਤਾਰ ਸਿੰਘ ਘੁਡਾਣੀ ਕਲ੍ਹਾਂ ਨੂੰ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਵਧਾਈ ਦਿੱਤੀ ਅਤੇ ਮੰੂਹ ਮਿੱਠਾ ਕਰਵਾਇਆ | ਨਵ-ਨਿਯੁਕਤ ਕੋਆਰਡੀਨੇਟਰ ਵਪਾਰ ਵਿੰਾਗ ਹਲਕਾ ਪਾਇਲ ਅਵਤਾਰ ਸਿੰਘ ਨੇ ਗੱਲਬਾਤ ਕਰਦਿਆਂ ਜਿੱਥੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕਾ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰ ਵਿੰਗ ਦੇ ਸਮੂਹ ਭਾਈਚਾਰੇ ਨੂੰ ਪਾਰਟੀਆਂ ਦੀਆਂ ਨੀਤੀਆਂ ਪ੍ਰਤੀ ਲਾਮਬੰਦ ਕੀਤਾ ਜਾਵੇਗਾ ਅਤੇ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਹਨ ਉਨ੍ਹਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਵਿੱਚ ਯਤਨ ਕੀਤੇ ਜਾਣਗੇ |

ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹਲਕੇ ਦਾਖੇ ਦੇ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰ ਸਮਝਦੇ ਹਨ-ਸਾਬਕਾ ਸਰਪੰਚ ਕੁਲਾਰ/ਪੰਚ... ਅਗਲੀ ਖ਼ਬਰ 'ਆਪ' ਦਾ ਡਿੱਗਦਾ ਗ੍ਰਾਫ਼ ਦੇਖ ਕੇ ਸਰਕਾਰ ਨੂੰ ਚੋਣਾਂ ਨੇੜੇ ਚੇਤੇ ਆਈ ਗਾਰੰਟੀ-ਕਾਮਿਲ ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।