17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 10-03-2026
ਚੌਂਕੀਮਾਨ, 9 ਮਾਰਚ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਅਧੀਨ ਅਧਿਆਪਕ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਜੀ.ਐੱਚ.ਜੀ ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਸਿੱਧਵਾਂ ਖੁਰਦ (ਲੁਧਿਆਣਾ) ਵਲੋਂ ਅੰਤਰਾਸ਼ਟਰੀ ਮਹਿਲਾ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਿਚ ਕੰਮ ਵਾਲੀਆਂ ਥਾਵਾਂ 'ਤੇ ਜਿਨਸੀ ਸੋਸ਼ਣ ਰੋਕਣ ਲਈ ਕਾਨੂੰਨੀ ਢਾਂਚਾ ਤੇ ਸੰਸਥਾਗਤ ਜ਼ਿੰਮੇਵਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਵਿਚ ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਰਜ ਜਗਰਾਉਂ ਦੇ ਪਿ੍ੰਸੀਪਲ ਡਾਕਟਰ ਸੁਮੀਤ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਸਾਇੰਸ ਕਾਲਜ ਦੇ ਡਾਕਟਰ ਨਿਧੀ ਮਹਾਜਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸੈਮੀਨਾਰ ਵਿਚ
ਭਾਗ ਲਿਆ | ਜੀ.ਐੱਚ.ਜੀ ਇੰਸਟੀਚਿਊਟ ਆਫ ਲਾਅ ਦੇ ਪਿ੍ੰਸੀਪਲ ਡਾ. ਸਵੇਤਾ ਢੰਡ ਨੇ ਵਿਸ਼ਾ ਮਹਿਰਾਂ ਦੇ ਤੌਰ 'ਤੇ ਜਿਣਸੀ ਸ਼ੋਸ਼ਣ ਕੀ ਹੈ ਤੇ ਇਸ ਦੇ ਸੰਬੰਧ ਵਿਚ ਵੱਖ-ਵੱਖ ਕਾਨੂੰਨੀ ਧਾਰਾਵਾਂ ਬਾਰੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਜਾਣਕਾਰੀ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਨੇ ਕੰਮਕਾਜੀ ਔਰਤਾਂ ਨੂੰ ਆਪਣੀ ਕੰਮ ਵਾਲੀਆਂ ਥਾਵਾਂ 'ਤੇ ਹੋਣ ਵਾਲੇ ਜਿਣਸੀ ਸ਼ੋਸ਼ਣ ਦੇ ਵਿਭਿੰਨ ਰੂਪਾਂ ਬਾਰੇ ਜਾਣੂ ਕਰਾਇਆ | ਅਜਿਹੇ ਹਾਲਾਤਾਂ ਵਿਚ ਸੰਸਥਾਵਾਂ ਦੇ ਪ੍ਰਬੰਧਕਾਂ, ਮੁਖੀ ਅਤੇ ਹੋਰ ਸਾਥੀਆਂ ਵਲੋਂ ਅÏਰਤਾਂ ਦੇ ਹੱਕ ਵਿਚ ਕੀਤੇ ਜਾਣ ਵਾਲੇ ਯਤਨਾਂ ਅਤੇ ਜਿੰਮੇਵਾਰੀਆਂ ਬਾਰੇ ਦੱਸਿਆ ਗਿਆ | ਮੁੱਖ ਮਹਿਮਾਨ ਡਾਕਟਰ ਸੁਮੀਤ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅÏਰਤਾਂ ਨੇ ਸਮਾਜ ਦੇ ਹਰ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਤੇ ਅੱਜ ਸਮਾਜ ਦੀ ਵਾਰੀ ਹੈ ਕਿ ਉਹ ਅÏਰਤਾਂ ਨੂੰ ਬਣਦਾ ਸਨਮਾਨ ਦੇਵੇ ਤਾਂ ਕਿ ਸਮਾਜ ਹੋਰ ਜ਼ਿਆਦਾ ਤਰੱਕੀ ਕਰ ਸਕੇ | ਲੜਕੀਆਂ ਨੂੰ ਸਿੱਖਿਆ ਪ੍ਰਾਪਤ ਕਰਕੇ ਸਮਾਜ ਤੋਂ ਸਨਮਾਨ ਪ੍ਰਾਪਤ ਕਰਨਾ ਚਾਹੀਦਾ | ਪਿ੍ੰਸੀਪਲ ਡਾ. ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕੀਤਾ | ਕਾਲਜ ਦੀ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾਕਟਰ ਗੀਤਾ ਕੁੰਦੀ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ |
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਤੇ ਡਿਪਟੀ ਮੇਅਰ ਪਿ੍ੰਸ ਜੌਹਰ ਨੇ 61 ਨਵਨਿਯੁਕਤ ਕਰਮਚਾਰੀਆਂ ਨੰੂ ਨਿਯੁਕਤੀ ਪੱਤਰ ਦਿੱਤੇ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।