18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡਾ. ਕੇ.ਐੱਨ.ਐੱਸ. ਕੰਗ ਨੇ ਪਿੰਡ ਭੈਣੀ ਗੁੱਜਰਾਂ ਵਿਖੇ 6.5 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ

ਅਜੀਤ ਡੈਸਕ 31-03-2026
• ਆਖਿਆ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ
ਸਿੱਧਵਾਂ ਬੇਟ, 30 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਅੱਜ ਕਸਬਾ ਸਿੱਧਵਾਂ ਬੇਟ ਤੋਂ ਅੱਕੂਵਾਲ ਵਾਇਆ ਭੈਣੀ ਗੁੱਜਰਾਂ ਦੀ 10 ਫੁੱਟ ਤੋਂ 18 ਫੁੱਟ ਚੌੜੀ ਬਣੀ 6.5 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਆਉਂਦੇ ਦਿਨਾਂ ਵਿਚ ਬੇਟ ਇਲਾਕੇ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫੇ ਵੀ ਦਿੱਤੇ ਜਾਣਗੇ ਤਾਂ ਜੋ ਰਹਿੰਦੇ ਵਿਕਾਸ ਕਾਰਜ ਨੇਪਰੇ ਚੜ੍ਹ ਸਕਣ |
ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, 'ਆਪ' ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਸਿੱਧੂ, ਐੱਸ.ਡੀ.ਓ. ਗੁਰਜੀਤ ਸਿੰਘ, ਜੇ.ਈ. ਲਵਪ੍ਰੀਤ ਸਿੰਘ ਕਲੇਰ, ਸਰਪੰਚ ਦਵਿੰਦਰ ਸਿੰਘ ਸਲੇਮਪੁਰਾ, ਸਰਪੰਚ ਬੇਅੰਤ ਸਿੰਘ ਨਵਾਂ ਸਲੇਮਪੁਰਾ, ਸਰਪੰਚ ਗੁਰਪ੍ਰੀਤ ਸਿੰਘ ਗੱਗ ਕਲਾਂ, ਸਰਪੰਚ ਜੱਜ ਸਿੰਘ ਖੁਰਸ਼ੈਦਪੁਰਾ, ਪੰਚ ਅਮਰਜੀਤ ਸਿੰਘ, ਮੋਹਣ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ ਸਦਰਪੁਰਾ, ਸਤੀਸ਼ ਕੁਮਾਰ, ਵਰਿੰਦਰ ਸਿੰਘ ਗੋਲੂ, ਪਿ੍ਤਪਾਲ ਸਿੰਘ ਗੱਗ ਕਲਾਂ, ਫੁੰਮਣ ਸਿੰਘ ਹੁਜਰਾ, ਗੁਰਚਰਨ ਸਿੰਘ ਹੁਜਰਾ, ਪੰਚ ਰਾਮ ਲਾਲ, ਰਾਜਕਮਲ ਸਿੰਘ ਸਿੱਧੂ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਜਥੇਦਾਰਾਂ ਨਾਲ ਸਿਆਸੀ ਸਰਗਰਮੀਆਂ ਤੇਜ਼ ਕਰਨ ਸੰਬੰਧੀ ਅਗਲੀ ਖ਼ਬਰ ਅੱਜ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਨਗਰ ਨਿਗਮ ਦੇ ਕਾਊਾਟਰ- ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।