18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦਾ ਸਾਲਾਨਾ ਨਤੀਜਾ ਐਲਾਨਿਆ

ਅਜੀਤ ਡੈਸਕ 31-03-2026
ਰਾਏਕੋਟ, 30 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2025-26 ਦੌਰਾਨ ਆਪਣੀਆਂ ਜਮਾਤਾਂ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਮਾਪਿਆਂ ਵਲੋਂ ਵੱਡੀ ਗਿਣਤੀ 'ਚ ਪੁੱਜ ਕੇ ਆਪਣੇ ਬੱਚਿਆਂ ਦੇ ਨਤੀਜੇ ਪ੍ਰਾਪਤ ਕੀਤੇ ਗਏ | ਸਮਾਗਮ ਦੀ ਸ਼ੁਰੂਆਤ ਵਿਚ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੀਆਂ ਪੰਜ ਪਾਉੜੀਆਂ ਦੇ ਜਾਪ ਕੀਤੇ, ਉਪਰੰਤ ਪੰਜਾਬੀ ਅਧਿਆਪਕ ਸਤਵੀਰ ਸਿੰਘ ਵਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਮੈਡਮ ਪਰਮਿੰਦਰ ਕੌਰ ਅਤੇ ਸਤਵੀਰ ਸਿੰਘ ਵੱਲੋਂ ਮੰਚ ਸੰਚਾਲਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਬਲਕਾਰ ਸਿੰਘ ਵਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਵਾਗਤੀ ਭਾਸ਼ਣ ਰਾਹੀਂ 'ਜੀ ਆਇਆਂ ਨੂੰ ' ਆਖਿਆ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਪਿ੍ੰਸੀਪਲ ਬਲਕਾਰ ਸਿੰਘ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਯੋਗਤਾ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ | ਪੁਜੀਸ਼ਨਾਂ 'ਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਬਾਅਦ ਬਾਕੀ ਵਿਦਿਆਰਥੀਆਂ ਨੂੰ ਜਮਾਤ ਇੰਚਾਰਜਾਂ ਵਲੋਂ ਨਤੀਜੇ ਦਿੱਤੇ ਗਏ | ਇਸ ਮੌਕੇ ਬਲਜਿੰਦਰ ਕੌਰ, ਸਰਬਜੀਤ ਕੌਰ ਗਰੇਵਾਲ, ਗੁਰਮੀਤ ਕੌਰ, ਬਬੀਤਾ ਰਾਣੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਦੀਪ ਕੌਰ, ਰਵਨੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰਭਦੀਪ ਕੌਰ, ਰਕਸ਼ਾ ਰਾਣੀ, ਬਿ੍ਜ ਬਾਲਾ, ਗੁਰਮੇਲ ਸਿੰਘ, ਵਰਿੰਦਰ ਮੋਹਨ, ਸੁਦਾਗਰ ਸਿੰਘ, ਗੁਰਮੇਲ ਸਿੰਘ, ਜਤਿੰਦਰਪਾਲ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਵਿਖੇ 'ਵਿੱਦਿਆ ਆਰੰਭ ਸਮਾਰੋਹ' ਮੌਕੇ ਮਾਪੇ ਓਰੀਏਾਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿੰਗ ਐੱਸ.ਓ.ਆਈ. ਲਈ ਰਿੱਕੀ ਭਨੋਹੜ ਹਲਕਾ ਦਾਖਾ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।