18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 31-03-2026
ਹੰਬੜਾਂ, 30 ਮਾਰਚ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਅਤੇ ਐੱਫ਼.ਐੱਲ.ਐੱਨ ਮੇਲਾ ਕਰਵਾਉਣ ਦੀ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਈ.ਜੀ.ਐੱਸ ਹੰਬੜਾਂ ਵਿਖੇ ਮੁੱਖ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਗਿੱਧਾਂ, ਸਕਿੱਟ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਦੀ ਕੋਰੀਓਗ੍ਰਾਫ਼ੀ ਆਦਿ ਦੀ ਪੇਸ਼ਕਾਰੀ ਕੀਤੀ ਗਈ | ਮੁੱਖ ਅਧਿਆਪਕਾ ਮੈਡਮ ਹਰਪ੍ਰੀਤ ਕੌਰ, ਸਾਬਕਾ ਪੰਚ ਜਸਵੰਤ ਕੌਰ ਕਲੇਰ, ਚੇਅਰਮੈਨ ਰਜਨੀ ਦੇਵੀ, ਮੈਡਮ ਭਜਨ ਕੌਰ ਕਲੇਰ ਵਲੋਂ ਸਕੂਲ ਦੇ ਐਲਾਨੇ ਨਤੀਜੇ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਭਜਨ ਕੌਰ ਕਲੇਰ ਨੇ ਹੋਣਹਾਰ ਬੱਚਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਹੋਰ ਮਿਹਨਤ ਕਰਦਿਆਂ ਪੜ੍ਹਾਈ ਦੇ ਖੇਤਰ 'ਚ ਹੋਰ ਮੱਲ੍ਹਾ ਮਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮੈਡਮ ਨਰਿੰਦਰਪਾਲ ਕੌਰ, ਭਵਕੀਰਤ ਕੌਰ ਕਲੇਰ, ਅਮਰਜੀਤ ਕੌਰ, ਕਿਰਨਦੀਪ ਕੌਰ, ਆਗਣਵਾੜੀ ਹੈਲਪਰ ਜਸਵਿੰਦਰ ਕੌਰ, ਰਣਜੀਤ ਕੌਰ, ਹਰਕਮਲ ਕਲੇਰ ਸਮੇਤ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਦੇ ਸ਼ਾਨਦਾਰ ਸਾਲਾਨਾ ਨਤੀਜਿਆਂ ਦਾ ਐਲਾਨ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਵਿਖੇ 'ਵਿੱਦਿਆ ਆਰੰਭ ਸਮਾਰੋਹ' ਮੌਕੇ ਮਾਪੇ ਓਰੀਏਾਟੇਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।