18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾਂ ਵਿਰੁੱਧ ਕਾਲਾ ਦਿਨ ਮਨਾ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ

ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਗੁਰਦੀਪ ਸਿੰਘ ਮਲਕ)-29 ਕਿਰਤ ਕੋਡਾਂ ਨੂੰ ਤੋੜ ਕੇ ਬਣਾਏ ਨਵੇਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾਂ ਦੇ ਖ਼ਿਲਾਫ਼ ਅੱਜ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਕਾਲਾ ਦਿਨ ਮਨਾਇਆ ਗਿਆ | ਇਸ ਸਾਂਝੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਜਗਰਾਉਂ, ਅਗਵਾੜ ਲੋਪੋ ਅਤੇ ਰਸੂਲਪੁਰ ਆਦਿ ਥਾਵਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਚਾਰ ਲੇਬਰ ਕੋਡਾਂ ਰਾਹੀਂ ਮਜ਼ਦੂਰਾਂ ਦੇ ਬਚੇ-ਖੁਚੇ ਹੱਕਾਂ ਨੂੰ ਵੀ ਖੋਹ ਲਿਆ ਗਿਆ ਹੈ, ਜਿੰਨ੍ਹਾਂ ਨੂੰ ਦਹਾਕਿਆਂ ਦੇ ਸਖ਼ਤ ਸੰਘਰਸ਼ ਤੋਂ ਬਾਅਦ ਮਜ਼ਦੂਰ ਜਮਾਤ ਨੇ ਹਾਸਲ ਕੀਤਾ ਸੀ | ਚਾਰ ਲੇਬਰ ਕੋਡਾਂ ਰਾਹੀਂ ਸਰਮਾਏਦਾਰ ਜਮਾਤ ਆਪਣੀ ਮਰਜ਼ੀ ਮੁਤਾਬਿਕ ਮਜ਼ਦੂਰਾਂ ਦਾ ਖੂਨ ਨਿਚੋੜਨ ਦੇ ਸਮਰੱਥ ਹੋ ਗਈ ਹੈ | ਨਰਿੰਦਰ ਮੋਦੀ ਨੇ ਸੱਤ੍ਹਾ ਸੰਭਾਲਦਿਆਂ ਹੀ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਕਿਰਤ-ਸ਼ਕਤੀ ਨੂੰ ਲੁੱਟਣ ਲਈ ਖੁੱਲ੍ਹ ਦੇਣ ਦਾ ਐਲਾਨ ਕਰ ਦਿੱਤਾ ਸੀ | ਇਹੀ ਕਾਰਨ ਹੈ ਕਿ ਵਰਿ੍ਹਆਂ ਦੇ ਸਖ਼ਤ ਜਮਾਤੀ ਸੰਘਰਸ਼ ਦੇ ਦਮ 'ਤੇ ਮਜ਼ਦੂਰਾਂ ਨੇ ਜੋ ਵੀ ਹੱਕ-ਅਧਿਕਾਰ ਕਿਰਤ ਕਾਨੂੰਨਾਂ ਦੇ ਰੂਪ ਵਿਚ ਹਾਸਲ ਕੀਤੇ ਸਨ, ਇੰਨ੍ਹਾਂ ਕਿਰਤ ਕਾਨੂੰਨਾਂ ਨੂੰ ਮਨੂਵਾਦੀ ਫਿਰਕੂ ਫ਼ਾਸੀਵਾਦੀ ਮੋਦੀ ਸਰਕਾਰ ਨੇ ਪੂਰੀ ਤਰ੍ਹਾਂ ਖ਼ਤਮ ਕਰਕੇ ਮਜ਼ਦੂਰਾਂ ਦੀ ਲੁੱਟ ਕਰਨ ਦੇ ਸਾਰੇ ਰਾਹ ਖੋਲ੍ਹ ਦਿੱਤੇ ਹਨ | ਉਕਤ ਆਗੂਆਂ ਨੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾਂ ਵਿਰੁੱਧ ਮਜ਼ਦੂਰ ਜਮਾਤ ਨੂੰ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਬਖਤੌਰਾ ਸਿੰਘ, ਕੁਲਵੰਤ ਸਿੰਘ, ਜਗਦੀਸ਼ ਸਿੰਘ, ਗੁਰਸੇਵਕ ਸਿੰਘ, ਪਰਮਜੀਤ ਕੌਰ, ਭਜਨ ਕੌਰ, ਰਾਣੀ ਕੌਰ, ਗੁਰਦੇਵ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਦਿਲ ਜਿੱਤਿਆ-ਵਿਧਾਇਕਾ ਬੀਬੀ... ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਦੋਰਾਹਾ ਵਿਖੇ ਕਾਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।