ਮੁੱਲਾਂਪੁਰ-ਦਾਖਾ, 1 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਮੀਟਿੰਗ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਦੀ ਪ੍ਰਧਾਨਗੀਂ ਹੇਠ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਸਮਰਾਲਾ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨ-ਲਾਈਨ ਮੀਟਿੰਗ ਵਿਚ ਜ਼ਬਰੀ ਥੋਪੇ ਟੀ.ਈ.ਟੀ.ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵਰੀਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਚੱਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ.ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਪਾਸ ਕੀਤਾ ਜਾਵੇਗਾ, ਪ੍ਰੰਤੂ ਇਸ ਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਨ ਵਾਲੇ 2017 ਦੇ ਨੋਟੀਫਿਕੇਸ਼ਨ ਰੱਦ ਨੂੰ ਕਰਨ ਅਤੇ ਹਾਈਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਹਲਫਨਾਮੇ ਦੇ ਦਿੱਤੇ ਗਏ | ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਕਿਹਾ ਕਿ ਹੁਣ ਅਧਿਆਪਕਾਂ ਉਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀ.ਈ.ਟੀ.ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਤਿੱਖਾ ਸੰਘਰਸ਼ ਅੱਗੇ ਵੀ ਜ਼ਾਰੀ ਰੱਖਣ ਦਾ ਫ਼ੈਸਲਾ ਲਿਆ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਸਿੰਘ ਖੰਨਾ, ਵਿੱਤ ਸਕੱਤਰ ਗੁਰਬਚਨ ਸਿੰਘ ਖੰਨਾ, ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਅਨੁਸਾਰ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਦੇ ਖ਼ਿਲਾਫ਼ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿਚ ਡੀ.ਟੀ.ਐੱਫ਼. ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਸਮੇਂ ਬਲਾਕ ਪ੍ਰਧਾਨ ਖੰਨਾ ਹਰਪਿੰਦਰ ਸ਼ਾਹੀ, ਬਲਾਕ ਪ੍ਰਧਾਨ ਸਮਰਾਲਾ ਜਸਕਰਨ ਸਿੰਘ, ਬਲਾਕ ਪ੍ਰਧਾਨ ਦੋਰਾਹਾ ਅਮਨਦੀਪ ਸਿੰਘ, ਹਰਦੀਪ ਸਿੰਘ ਬਲਾਕ ਪ੍ਰਧਾਨ ਸਿੱਧਵਾਂ ਬੇਟ, ਲਾਲ ਸਿੰਘ ਬਲਾਕ ਪ੍ਰਧਾਨ ਮਾਂਗਟ, ਬਲਾਕ ਪ੍ਰਧਾਨ ਲੁਧਿਆਣਾ ਅਰਵਿੰਦਰ ਭੰਗੂ, ਬਲਾਕ ਪ੍ਰਧਾਨ ਮਾਛੀਵਾੜਾ ਸਾਹਿਬ ਰਾਜਿੰਦਰ ਸਿੰਘ, ਗੁਰਪ੍ਰੀਤ ਮਾਹੀ, ਪਰਮਜੀਤ ਸਿੰਘ ਬਲਾਕ ਸਕੱਤਰ ਖੰਨਾ, ਜਗਵਿੰਦਰ ਸਿੰਘ ਅਕਾਲਗੜ੍ਹ, ਸੁਖਮਿੰਦਰ ਸਿੰਘ ਅਕਾਲਗੜ੍ਹ, ਬਲਜੀਤ ਸਿੰਘ ਮਾਛੀਵਾੜਾ, ਰਾਜਿੰਦਰ ਸਿੰਘ, ਜਸਵੀਰ ਸਿੰਘ ਸਮਰਾਲ, ਹੋਰ ਅਧਿਆਪਕ ਮੌਜੂਦ ਰਹੇ |