18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਾਵਰਕਾਮ ਮੰਡਲ ਦਾਖਾ ਦੇ ਬਿਜਲੀ ਕਾਮਿਆਂ ਨੇ 4 ਲੇਬਰ ਕੋਡ ਖ਼ਿਲਾਫ਼ ਕਾਲੇ ਬਿੱਲੇ ਲਾ ਕੇ ਮਨਾਇਆ ਬਲੈਕ ਡੇਅ

ਅਜੀਤ ਡੈਸਕ 02-04-2026
ਮੁੱਲਾਂਪੁਰ-ਦਾਖਾ, 1 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ 29 ਲੇਬਰ ਕਾਨੂੰਨ ਰੱਦ ਕਰਕੇ ਬਣਾਏ 4 ਲੇਬਰ ਕੋਡ ਲਾਗੂ ਕੀਤੇ ਜਾਣ ਨੂੰ ਲੈ ਕੇ ਕੇਂਦਰੀ ਟ੍ਰੇਡ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨੇ ਪ੍ਰੋਗਰਾਮ ਹੇਠ ਪੀ.ਐੱਸ.ਈ.ਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ (ਪਹਿਲਵਾਨ) ਦੇ ਸਾਂਝੇ ਸੱਦੇ ਉੱਪਰ ਬਿਜਲੀ ਮੰਡਲ ਦਾਖਾ ਵਿਖੇ ਬਿਜਲੀ ਕਾਮਿਆਂ ਵਲੋਂ 1 ਅਪ੍ਰੈਲ ਨੂੰ ਕਾਲੇ ਬਿੱਲੇ ਲਗਾ ਕੇ ਬਲੈਕ ਡੇਅ ਵਜੋਂ ਮਨਾਇਆ ਗਿਆ | ਪੀ.ਐੱਸ.ਈ.ਬੀ ਇੰਪਲਾਈਜ਼ ਫੈੱਡਰੇਸ਼ਨ (ਏਟਕ) ਦੇ ਸਰਕਲ ਮੀਤ ਪ੍ਰਧਾਨ ਆਰ.ਏ ਲਖਵੀਰ ਸਿੰਘ, ਡਵੀਜ਼ਨ ਪ੍ਰਧਾਨ ਗੁਰਮੇਲ ਸਿੰਘ ਵਿਰਕ ਸਾਥੀ ਕਾਮਿਆਂ ਨੂੰ ਸੰਬੋਧਨ ਸਮੇਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਸ਼ਤੇ ਸੰਘਰਸ਼ ਕਰਨ ਵਰਗੇ ਜ਼ਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਇਹ 4 ਲੇਬਰ ਕੋਡ ਦੇ ਗਠਨ ਦੌਰਾਨ ਮਜ਼ਦੂਰਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ | ਇਹ ਕਾਨੂੰਨ ਮਜ਼ਦੂਰਾਂ ਨੂੰ ਬਸਤੀਵਾਦੀ ਯੁੱਗ ਦੀ ਯਾਦ ਦਿਵਾਉਣ ਵਾਲੀਆਂ ਸ਼ੋਸ਼ਣ ਵਾਲੀਆਂ ਸਥਿਤੀਆਂ ਵਿਚ ਵਾਪਸ ਧੱਕ ਦੇਣਗੇ | ਇਸ ਮੌਕੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ 10 ਅਪ੍ਰੈਲ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਲਗਾਏ ਜਾ ਰਹੇ ਰੋਸ ਧਰਨੇ ਦੀਆਂ ਤਿਆਰੀਆਂ ਬਾਰੇ ਵੀ ਬਿਜਲੀ ਕਾਮਿਆਂ ਨੂੰ ਲਾਮਬੰਦ ਕੀਤਾ ਗਿਆ | ਇਸ ਸਮੇਂ ਵਰਕਿੰਗ ਪ੍ਰਧਾਨ ਜਸਵਿੰਦਰ ਸਿੰਘ ਧੂਰੀ, ਪ੍ਰਧਾਨ ਨਰਿੰਦਰ ਸਿੰਘ, ਨਰਦੀਪ ਸਿੰਘ, ਸਬ ਡਵੀਜਨ ਸੁਧਾਰ ਪ੍ਰਧਾਨ ਦਰਸ਼ਪ੍ਰੀਤ ਸਿੰਘ ਬੋਪਾਰਾਏ ਕਲਾਂ, ਮੀਤ ਪ੍ਰਧਾਨ ਮਨਜਿੰਦਰ ਸਿੰਘ ਦਿੜ੍ਹਬਾ, ਹਰਜਿੰਦਰ ਸਿੰਘ ਦਿੜ੍ਹਬਾ, ਜੇ.ਈ. ਜਤਿੰਦਰ ਸਿੰਘ ਜੇ.ਈ. ਸੁਖਦੀਪ ਸਿੰਘ, ਜੇ.ਈ. ਦੀਪ ਸਿੰਘ, ਜੇ.ਈ. ਆਸੀਸ ਕੁਮਾਰ, ਡਵੀਜਨ ਆਗੂ ਬਲਵਿੰਦਰ ਸਿੰਘ ਹੇਰਾਂ, ਹਰਸ਼ਦੀਪ ਸਿੰਘ, ਜੇ.ਈ. ਪਰਮਿੰਦਰ ਸਿੰਘ, ਕੁਲਦੀਪ ਸਿੰਘ, ਹੋਰ ਮੌਜੂਦ ਰਹੇ |
ਪਿਛਲੀ ਖ਼ਬਰ ਜਾਲ ਬੰਨ੍ਹਦੇ ਸਮੇਂ ਬਿਜਲੀ ਤਾਰਾਂ ਨਾਲ ਸਰੀਆ ਲੱਗਣ 'ਤੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਟੈੱਟ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।