ਜਗਰਾਉਂ, 1 ਅਪ੍ਰੈਲ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਪਿ੍ੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿਚ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਪਿ੍ੰਸੀਪਲ ਰਾਜਪਾਲ ਕੌਰ, ਸਮੂਹ ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਅਨੰਦ ਸਾਹਿਬ ਜੀ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਇਸ ਉਪਰੰਤ ਸਾਰੇ ਵਿਦਿਆਰਥੀਆਂ ਦੀ ਕਾਮਯਾਬ ਭਵਿੱਖ ਲਈ ਵਿਸ਼ੇਸ਼ ਅਰਦਾਸ ਕੀਤੀ ਗਈ | ਇਸ ਸਮੇਂ ਪਾਠ ਸਮਾਪਤੀ ਉਪਰੰਤ ਸਾਰੇ ਸਟਾਫ਼ ਤੇ ਮੈਂਬਰਾਂ ਨੂੰ ਕੜਾਹ-ਪ੍ਰਸ਼ਾਦ ਦੀ ਦੇਗ ਵਰਤਾਉਣ, ਉਪਰੰਤ ਲੰਗਰ ਵੀ ਛਕਾਇਆ ਗਿਆ | ਇਸ ਸਮੇਂ ਪਿ੍ੰਸੀਪਲ ਰਾਜਪਾਲ ਕੌਰ ਨੇ ਸਾਰੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਮਿਲ-ਜੁਲਕੇ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਹਰ ਸਹਿਯੋਗ ਦਿੱਤਾ ਜਾਵੇਗਾ |