18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਦੇ ਵਿਦਿਆਰਥੀਆਂ ਨੇ ਬੀ. ਸੀ. ਏ. ਤੇ ਬੀ. ਬੀ. ਏ. ਦੇ ਨਤੀਜਿਆਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 02-04-2026
ਰਾਏਕੋਟ/ਹਲਵਾਰਾ, 1 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ, ਮਨਦੀਪ ਸਿੰਘ ਉੱਭੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਦੇ ਵਿਦਿਆਰਥੀਆਂ ਨੇ ਬੀ.ਸੀ.ਏ ਅਤੇ ਬੀ.ਬੀ.ਏ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਜੋਤੀ ਗੁਪਤਾ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ-ਪਹਿਲਾਂ ਦੇ ਨਤੀਜੇ ਵਿਚੋਂ ਅਕਾਸ਼ਦੀਪ ਕੌਰ ਤੇ ਨਵਜੋਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਕਮਲਜੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪ੍ਰਭਜੋਤ ਕੌਰ ਤੇ ਕਮਲਜੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬੀ.ਬੀ.ਏ ਸਮੈਸਟਰ-ਪੰਜਵਾਂ ਦੇ ਨਤੀਜੇ ਵਿਚੋਂ ਅਰਸ਼ਦੀਪ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਫਸਟ ਪੁਜੀਸ਼ਨ, ਮਨਦੀਪ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਸੈਕਿੰਡ ਅਤੇ ਜਸ਼ਨਪ੍ਰੀਤ ਕੌਰ ਨੇ 92 ਫ਼ੀਸਦੀ ਅੰਕਾਂ ਨਾਲ ਤੀਜੀ ਪੁਜੀਸ਼ਨ ਹਾਸਲ ਕੀਤੀ | ਬੀ.ਸੀ.ਏ ਸਮੈਸਟਰ-ਤੀਜਾ ਵਿਚ ਸਿਮਰਨਜੀਤ ਕੌਰ ਨੇ 94 ਫ਼ੀਸਦੀ, ਗੁਰਲੀਨ ਕੌਰ ਨੇ 92 ਫ਼ੀਸਦੀ ਤੇ ਜਸਕਰਨ ਸਿੰਘ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਬੀ.ਬੀ.ਏ ਸਮੈਸਟਰ-ਪਹਿਲਾਂ ਦੇ ਨਤੀਜੇ ਵਿਚ ਵੀਰਪਾਲ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾਂ, ਪੁਨੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਮਨਪ੍ਰੀਤ ਕੌਰ ਨੇ 92 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ, ਬੀ.ਬੀ.ਏ. ਸਮੈਸਟਰ-ਤੀਜਾ ਵਿਚੋਂ ਲਵਜੋਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਫਸਟ ਪੁਜੀਸ਼ਨ, ਮਹਿਕਪ੍ਰੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗਗਨਦੀਪ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਤੀਜੀ ਪੁਜੀਸ਼ਨ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਨੇ ਆਏ ਇਸ ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤੀ ਕਾਲਜ ਸਟਾਫ਼ ਨੂੰ ਦਿੱਤਾ, ਜਿਨ੍ਹਾਂ ਦੀ ਬਦੌਲਤ ਸੰਸਥਾ ਦੇ ਹਰ ਸਾਲ ਨਤੀਜੇ 100 ਫ਼ੀਸਦੀ ਆ ਰਹੇ ਹਨ | ਇਸ ਮੌਕੇ ਕਾਲਜ ਦੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ 'ਤੇ ਮੁਬਾਰਕਵਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਨੇ 10 ਦਿਨਾਂ ਅੰਦਰ ਕੂੜਾ ਚੁੱਕਣ ਦਾ ਕੀਤਾ ਲਿਖ਼ਤੀ ਵਾਅਦਾ ਕੂੜਾ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ 2 ਰੋਜ਼ਾ ਸਟੇਟ ਇੰਡੋਰ ਰੋਇੰਗ ਚੈਂਪੀਅਨਸ਼ਿਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।