18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸਮੇਂ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 02-04-2026
ਚੌਂਕੀਮਾਨ, 1 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸਬੰਧੀ ਸਕੂਲ ਦੇ ਪਿ੍ੰਸੀਪਲ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸਿੱਧਵਾਂ ਵਿੱਦਿਅਕ ਸੰਸਥਾਵਾਂ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ , ਚੌਪਈ ਸਾਹਿਬ ਤੇ ਅਨੰਦ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਗੁਰੂ ਸਹਿਬਾਨਾਂ ਅੱਗੇ ਮੇਹਰ ਭਰਿਆ ਹੱਥ ਰੱਖਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਰਹਿਨੁਮਾਈ ਹੇਠ ਨਵੀਂਆਂ ਪੁਲਾਂਘਾ ਪੁੱਟ ਰਹੀ ਹੈ ਤੇ ਵਿਦਿਆਰਥੀ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ ਤੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਹਰ ਖੇਤਰ ਵਿਚ ਸਖਤ ਮਿਹਨਤ ਕਰਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਤੇ ਪੀੜਤਾਂ ਨੇ ਥਾਣੇ ਮੂਹਰੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।