18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਸਾਨਾਂ-ਮਜ਼ਦੂਰਾਂ ਤੇ ਪੀੜਤਾਂ ਨੇ ਥਾਣੇ ਮੂਹਰੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਕਥਿਤ ਥਾਣਾ ਮੁਖੀ ਅਤੇ ਚੌਂਕੀ ਇੰਚਾਰਜ ਵਲੋਂ ਅÏਰਤਾਂ 'ਤੇ ਨਜਾਇਜ਼ ਹਿਰਾਸਤ 'ਚ ਕੀਤੇ ਅੱਤਿਆਚਾਰਾਂ ਦਾ ਇਨਸਾਫ਼ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਮਰਹੂਮ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਵਲੋਂ ਥਾਣਾ ਸਿਟੀ ਜਗਰਾਉਂ ਮੂਹਰੇ ਸ਼ੁਰੂ ਕੀਤੇ ਪੱਕੇ ਮੋਰਚੇ ਦੇ ਪੰਜਵੇਂ ਵਰ੍ਹੇ ਦੀ ਸ਼ੁਰੂਆਤ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ, ਜ਼ਿਲ੍ਹਾ ਵਿੱਤ ਸਕੱਤਰ ਜਗਰੂਪ ਸਿੰਘ ਝੋਰੜਾਂ, ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਭਰਪੂਰ ਸਿੰਘ ਛੱਜਾਵਾਲ, ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ, ਜ਼ਬਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਗੁਰਦੇਵ ਸਿੰਘ ਮੁੱਲਾਂਪੁਰ, ਪੇਂਡੂ ਮਜ਼ਦੂਰ ਯੂਨੀਅਨ ਆਗ ਨਿਰਮਲ ਸਿੰਘ ਰਸੂਲਪੁਰ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜਸਵੰਤ ਸਿੰਘ ਮਾਨ, ਕਿਸਾਨ ਆਗੂ ਸਾਬਕਾ ਮੈਂਬਰ ਗੁਰਚਰਨ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਮਲਕੀਤ ਸਿੰਘ ਰੂੰਮੀ ਨੇ ਕਿਹਾ ਕਿ ਪੰਜਾਬ ਦੀ ਨਿਕੰਮੀ ਸਰਕਾਰ ਨੂੰ ਗ਼ਰੀਬ ਲੋਕ ਧਰਨੇ 'ਤੇ ਬੈਠੇ ਨਹੀਂ ਦਿਸ ਰਹੇ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਗਰੀਬਾਂ ਨੂੰ ਨਿਆਂ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ | ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਅਨੇਕਾਂ ਜਾਂਚ-ਪੜਤਾਲਾਂ ਦੇ ਬਾਵਜੂਦ ਪੁਲਿਸ ਅਤੇ ਸਿਵਲ ਅਧਿਕਾਰੀ ਪੀੜ੍ਹਤ ਪਰਿਵਾਰਾਂ ਨੂੰ ਨਿਆਂ ਦੇਣ ਦੇ ਬਜਾਏ ਦੋਸ਼ੀਆਂ ਨੂੰ ਬਚਾਉਣ ਲਈ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਪੀੜ੍ਹਤਾਂ ਨੂੰ ਨਿਆਂ ਦੀ ਪ੍ਰਾਪਤੀ ਲਈ ਮਜ਼ਬੂਰਨ ਅਦਾਲਤਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ | ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਕਿਹਾ ਕਿ ਪੁਲਿਸ ਅਧਿਕਾਰੀ ਜਾਣਬੁੱਝ ਕੇ ਸਬੂਤਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਸਮੇਂ ਗੁਰਚਰਨ ਸਿੰਘ ਝੋਰੜਾਂ, ਜਲੌਰ ਸਿੰਘ ਝੋਰੜਾਂ, ਪੀੜਤ ਮਾਤਾ ਸੁਰਿੰਦਰ ਕੌਰ ਰਸੂਲਪੁਰ, ਜਗਦੀਸ਼ ਸਿੰਘ ਬਿੰਜਲ, ਨਿਰਮਲ ਸਿੰਘ ਫੇਰੂਰਾਈ, ਗੁਰਦੇਵ ਸਿੰਘ ਮਾਣੂੰਕੇ, ਜਿੰਦਰ ਮਾਣੂੰਕੇ, ਗੁਰਚਰਨ ਸਿੰਘ ਬਾਬੇਕਾ, ਗੁਰਚਰਨ ਸਿੰਘ ਝੋਰੜਾਂ, ਜਲੌਰ ਸਿੰਘ ਝੋਰੜਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੱਤਿਆ ਮਿਡਲ ਸਕੂਲ ਹੰਬੜਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸਮੇਂ ਧਾਰਮਿਕ ਸਮਾਗਮ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।