18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੱਤਿਆ ਮਿਡਲ ਸਕੂਲ ਹੰਬੜਾਂ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 02-04-2026
• ਪ੍ਰਧਾਨ ਹੰਬੜਾਂ, ਸਰਪ੍ਰਸਤ ਗਿੱਲ, ਸਾਬਕਾ ਸਰਪੰਚ ਜੱਗਾ ਨੇ ਬੱਚਿਆਂ ਨੂੰ ਕੀਤੀ ਇਨਾਮਾਂ ਦੀ ਵੰਡ
ਹੰਬੜਾਂ, 1 ਅਪ੍ਰੈਲ (ਮੇਜਰ ਹੰਬੜਾਂ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ ਵਿਖੇ ਪਿ੍ੰਸੀਪਲ ਜਸ਼ਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਲਾਨਾਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਐੱਨ. ਆਰ. ਆਈ. ਸਾਬਕਾ ਸਰਪੰਚ ਹਰਦੇਵ ਸਿੰਘ ਇਯਾਲੀ ਕਲਾ ਮੁੱਖ ਮਹਿਮਾਨ ਵਜੋਂ ਪੁੱਜੇ | ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ ਨੇ ਕਿਹਾ ਕਿ ਸੱਤਿਆ ਭਾਰਤੀ ਮਿਡਲ ਸਕੂਲ ਜਿੱਥੇ ਖੇਡਾਂ ਦੇ ਖੇਤਰ 'ਚ ਮੋਹਰੀ ਰਿਹਾ ਹੈ, ਉੱਥੇ ਵਿੱਦਿਅਕ ਖੇਤਰ 'ਚ ਸਕੂਲ ਮੱਲਾ ਮਾਰ ਰਿਹਾ ਹੈ, ਜਿਸ ਦਾ ਸਿਹਰਾ ਹੋਣਹਾਰ ਵਿਦਿਆਰਥੀਆਂ ਦੇ ਨਾਲ ਮਿਹਨਤੀ ਸਕੂਲ ਸਟਾਫ਼ ਸਿਰ ਜਾਂਦਾ ਹੈ | ਸਰਪ੍ਰਸਤ ਗਿੱਲ ਨੇ ਕਿਹਾ ਕਿ ਸਕੂਲ ਵਿਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹ ਰਹੇ ਹਨ ਅਤੇ ਬੱਚਿਆਂ ਨੂੰ ਸਕੂਲ ਵਲੋਂ ਮੁਫ਼ਤ ਵਰਦੀ, ਕਿਤਾਬਾਂ, ਕਾਪੀਆਂ ਸਮੇਤ ਹਰ ਪੜ੍ਹਾਈ ਨਾਲ ਸੰਬੰਧਿਤ ਸਮਗਰੀ ਮੁਫ਼ਤ ਦਿੱਤੀ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸਕੂਲ ਵਿਚੋਂ ਵਧੀਆਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ ਅਤੇ ਪਿ੍ੰ. ਜਸ਼ਮਨਦੀਪ ਸਿੰਘ ਗਰੇਵਾਲ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਮਨਦੀਪ ਕੌਰ, ਗੁਰਲੀਨ ਕੌਰ, ਕੁਲਜਿੰਦਰ ਕੌਰ, ਰੁਪਿੰਦਰ ਕੌਰ, ਆਸ਼ਾ ਦੇਵੀ, ਅਵਨਿੰਦਰ ਕੌਰ, ਰਮਨਦੀਪ ਕੌਰ, ਪ੍ਰੀਤੀ ਪਾਇਲ, ਅਰਪਿੰਦਰ ਕੌਰ, ਮਨਪ੍ਰੀਤ ਕੌਰ ਅਤੇ ਸਕੂਲੀ ਬੱਚੇ 'ਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਰਿਹਾਇਸ਼ੀ ਇਲਾਕੇ ਵਿਚ ਟਾਵਰ ਲਗਾਉਣ ਨੂੰ ਲੈ ਕੇ ਇਲਾਕਾ ਨਿਵਾਸੀਆਂ ਦਾ ਰੋਸ ਹੋਰ ਵਧਿਆ ਅਗਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਤੇ ਪੀੜਤਾਂ ਨੇ ਥਾਣੇ ਮੂਹਰੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।