ਰਾਏਕੋਟ, 1 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਬ-ਡਵੀਜ਼ਨ ਰਾਏਕੋਟ ਵਿਖੇ ਐੱਸ.ਡੀ.ਐੱਮ ਮਨਜੀਤ ਸਿੰਘ ਦਾ ਤਬਾਦਲਾ ਲੁਧਿਆਣਾ ਵਿਖੇ ਹੋਣ ਕਰਕੇ ਰਮਨਜੀਤ ਸਿੰਘ ਨੇ ਸਬ-ਡਵੀਜ਼ਨ ਰਾਏਕੋਟ ਦੇ ਐੱਸ.ਡੀ.ਐੱਮ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ (ਐੱਸ. ਡੀ.ਐੱਮ. ਰਾਏਕੋਟ) ਨੇ ਆਖਿਆ ਕਿ ਸਬ-ਡਵੀਜ਼ਨ ਰਾਏਕੋਟ ਅਧੀਨ ਪੈਂਦੇ ਲੋਕਾਂ ਨੂੰ ਕਿਸੇ ਵੀ ਕੰਮ ਨੂੰ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਨੂੰ ਆਪਣਾ ਬਣਦਾ ਸਹਿਯੋਗ ਦਿੱਤਾ ਜਾਵੇ |