15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਚੋਣਾਂ 'ਚ 'ਆਪ' ਨੂੰ ਚੱਲਦਾ ਕਰ ਕੇ ਸਰਕਾਰ ਬਣਾਏਗਾ-ਡੱਲਾ, ਸਿੰਮਕ

ਅਜੀਤ ਡੈਸਕ 03-04-2026
ਹੰਬੜਾਂ, 2 ਅਪ੍ਰੈਲ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ ਚੱਲਦਾ ਕਰਕੇ ਸੂਬੇ 'ਚ ਸਰਕਾਰ ਬਣਾਏਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਜ਼ਿਲਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪੰਚ ਗੁਰਚਰਨ ਸਿੰਘ ਬਾਠ, ਸੰਮਤੀ ਮੈਂਬਰ ਕਾਰਜ ਸਿੰਘ ਬਾਠ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਰੱਖੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਤੇ ਕਿਹਾ ਕਿ 'ਆਪ' ਸਰਕਾਰ ਦੇ ਦਿਨ ਪੁੱਗ ਚੁੱਕੇ ਹਨ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਹਵਾ ਚੱਲਣ ਲੱਗੀ ਹੈ | ਪ੍ਰਧਾਨ ਡੱਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਤਾਂ ਜੋ ਲੋਕਾਂ ਨੂੰ 'ਆਪ' ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਤੇ ਪੰਜਾਬ ਵਿਰੋਧੀ ਫ਼ੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ | ਇਸ ਮੌਕੇ ਸਰਕਲ ਪ੍ਰਧਾਨ ਜਥੇ: ਕਰਮਜੀਤ ਸਿੰਘ ਮਲਕਪੁਰ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਪੰਚ ਗੁਰਚਰਨ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਅਵਤਾਰ ਸਿੰਘ ਤਾਰੀ ਚੀਮਾ ਨੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੂੰ ਭਰੋਸਾ ਦਿੱਤਾ ਕਿ ਹੰਬੜਾਂ ਸਰਕਲ ਦੇ ਵਰਕਰ ਉਨਾਂ ਹੱਕ 'ਚ ਡੱਟਕੇ ਖੜੇ੍ਹ ਹਨ | ਇਸ ਮੌਕੇ ਅਕਾਲੀ ਆਗੂ ਮੇਜਰ ਸਿੰਘ ਚੀਮਾ, ਆੜ•ਤੀ ਜਗਤਾਰ ਸਿੰਘ ਕੈਲੇ, ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਅਮਰਜੀਤ ਸਿੰਘ ਰਸੂਲਪੁਰ, ਜਗਜੀਤ ਸਿੰਘ ਡੱਲਾ, ਜਸਵੀਰ ਸਿੰਘ ਰਾਣਾ, ਕਪੂਰ ਸਿੰਘ ਘੁੰਮਣ, ਕੁਲਵੰਤ ਸਿੰਘ ਬਾਠ, ਜਗਵਿੰਦਰ ਸਿੰਘ ਗਿੱਲ, ਫੌਜੀ ਬਲਦੇਵ ਸਿੰਘ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਮਜ਼ਦੂਰ, ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡਾਂ ਖਿਲਾਫ਼ ਕਾਲਾ ਦਿਵਸ ਵਜੋਂ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।