14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਸਮਾਰਟ ਸਿੱਖਿਆ ਕ੍ਰਾਂਤੀ ਤਹਿਤ ਟੱਚ ਸਕਰੀਨ ਪੈਨਲ ਲਗਾਏ

ਅਜੀਤ ਡੈਸਕ 03-04-2026
ਚੌਂਕੀਮਾਨ, 2 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਲਈ ਸਿੱਖਿਆ ਕ੍ਰਾਂਤੀ ਤਹਿਤ ਐੱਲ.ਈ.ਡੀ. ਪੈਨਲ 75 ਇੰਚ (ਟੱਚ ਸਕਰੀਨ ਪੈਨਲ) ਲਗਾਏ ਗਏ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ, ਸਰਪੰਚ ਹਰਦੀਪ ਸਿੰਘ ਸਵੱਦੀ ਪੱਛਮੀ, ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਪੰਚ ਮਨਜੀਤ ਸਿੰਘ ਜੇ.ਈ ਤੂਰ, ਪੰਚ ਗੁਰਤੇਜਪਾਲ ਸਿੰਘ ਤੂਰ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਤੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸਕੂਲ ਵਿਚ ਲਗਾਏ ਟੱਚ ਸਕਰੀਨ ਪੈਨਲ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਮਿਆਰ ਉੱਚਾ ਚੁੱਕਣ ਲਈ ਸਮਾਰਟ ਕਲਾਸ ਰੂਮ ਬਣਾਏ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਨ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ ਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਚੀ ਵਧੇਗੀ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜੋ ਪੰਜਾਬ ਨੂੰ ਤਰੱਕੀ ਵੱਲ ਲਿਜਾ ਰਹੇ ਹਨ ਤੇ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਹਨ | ਇਸ ਮੌਕੇ ਇੰਚਾਰਜ ਮੈਡਮ ਰੁਪਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਕੀਪਾ, ਜੱਸੀ ਤੂਰ, ਪੰਚ ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਗੋਲੂ, ਗੁਰਤੇਜ ਸਿੰਘ ਆਦਿ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰਾਂ ਦੀ ਆਪਹੁਦਰੀਆਂ ਖਿਲਾਫ਼ ਬੀ.ਕੇ.ਯੂ. (ਸਿੱਧੂਪੁਰ) ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।