14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰਾਂ ਦੀ ਆਪਹੁਦਰੀਆਂ ਖਿਲਾਫ਼ ਬੀ.ਕੇ.ਯੂ. (ਸਿੱਧੂਪੁਰ) ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ

ਅਜੀਤ ਡੈਸਕ 03-04-2026
ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਸਮੇਂ ਦੌਰਾਨ ਖਨੌਰੀ ਬਾਰਡਰ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਸੰਘਰਸ਼ ਨੂੰ ਖ਼ਤਮ ਕਰਨ ਦੇ ਮਕਸਦ ਤਹਿਤ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਸੰਘਰਸ਼ ਵਾਲੀ ਜਗ੍ਹਾ ਤੋਂ ਖਦੇੜ ਦਿੱਤਾ ਗਿਆ ਸੀ ਅਤੇ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਸਮਾਨ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਸੀ | ਇਸ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਖੇਤੀਬਾੜੀ ਤੇ ਵਪਾਰਿਕ ਸਮਝੌਤਾ ਕੀਤਾ ਗਿਆ ਹੈ, ਉਹ ਕਿਸਾਨੀ ਤੇ ਹੋਰ ਧੰਦਿਆਂ ਉੱਪਰ ਬੁਰਾ ਅਸਰ ਪਾਵੇਗਾ | ਜਿਸ ਨਾਲ ਜਿੱਥੇ ਪੰਜਾਬ ਦੀ ਕਿਸਾਨੀ ਦਾ ਲੱਕ ਟੁੱਟ ਹੋਵਗਾ, ਉੱਥੇ ਹੀ ਹੋਰਨਾਂ ਕਾਰੋਬਾਰਾਂ ਵਿਚ ਵੀ ਮੰਦਹਾਲੀ ਨਜ਼ਰ ਆਵੇਗੀ | ਇਸ ਲਈ ਅਮਰੀਕਾ-ਭਾਰਤ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖਿਲਾਫ਼ ਹੈ | ਇੰਨ੍ਹਾਂ ਮੁੱਦਿਆਂ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਬਲਾਕ ਰਾਏਕੋਟ ਦੇ ਪ੍ਰਧਾਨ ਜਗਰੂਪ ਸਿੰਘ ਧਾਲੀਵਾਲ, ਪਿੰਡ ਭੈਣੀ ਬੜਿੰਗਾ ਇਕਾਈ ਪ੍ਰਧਾਨ ਰਘਵੀਰ ਸਿੰਘ, ਪਿੰਡ ਸੁਖਾਣਾ ਇਕਾਈ ਪ੍ਰਧਾਨ ਪਰਮਜੀਤ ਸਿੰਘ ਪੰਮਾ, ਇਕਾਈ ਪ੍ਰਧਾਨ ਜਗਦੇਵ ਸਿੰਘ ਜਵੰਧਾ ਆਦਿ ਦੀ ਅਗਵਾਈ ਹੇਠ ਰਾਏਕੋਟ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋਇਆ ਅਤੇ ਜਥੇਬੰਦੀ ਨੇ ਡੀ.ਸੀ ਲੁਧਿਆਣਾ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਨੌਰੀ ਬਾਰਡਰ ਤੋਂ ਚੋਰੀ ਹੋਈਆਂ ਟਰਾਲੀਆਂ ਸਮੇਤ ਹੋਰ ਕੀਮਤੀ ਸਾਮਾਨ ਕਿਸਾਨਾਂ ਨੂੰ ਵਾਪਿਸ ਨਹੀਂ ਮਿਲਿਆ ਅਤੇ ਪੰਜਾਬ ਸਰਕਾਰ ਦੇ ਇਸ ਵਰਤੀਰੇ ਤੋਂ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਖ਼ਜ਼ਾਨਚੀ ਤਰਸੇਮ ਲਾਲ, ਮੈਂਬਰ ਗੁਰਮੇਲ ਸਿੰਘ, ਮਹਿੰਦਰ ਸਿੰਘ, ਜਸਵੰਤ ਸਿੰਘ ਭੈਣੀ ਬੜਿੰਗਾ, ਬਲਵਿੰਦਰ ਸਿੰਘ ਬੱਬੂ, ਸੁਖਵਿੰਦਰ ਸਿੰਘ ਰਾਮਾ, ਸੁਖਾਣਾ ਇਕਾਈ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ, ਧਨਪ੍ਰੀਤ ਸਿੰਘ ਗਰੇਵਾਲ, ਖ਼ਜ਼ਾਨਚੀ ਜਸਵੰਤ ਸਿੰਘ, ਮੈਂਬਰ ਜਰਨੈਲ ਸਿੰਘ, ਬਲਵੰਤ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਜੀਵਨ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵੁਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਦਾ ਇਸਤਰੀ ਕਵੀ ਦਰਬਾਰ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਸਮਾਰਟ ਸਿੱਖਿਆ ਕ੍ਰਾਂਤੀ ਤਹਿਤ ਟੱਚ ਸਕਰੀਨ ਪੈਨਲ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।