14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਖ਼ਾਲਸਾ ਕਾਲਜ ਫਾਰ ਵੁਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਦਾ ਇਸਤਰੀ ਕਵੀ ਦਰਬਾਰ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 03-04-2026
ਚੌਂਕੀਮਾਨ, 2 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਇਸਤਰੀ ਸਿੱਖਿਆ ਦਾ ਪ੍ਰਸਿੱਧ ਕੇਂਦਰ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਹਮੇਸ਼ਾਂ ਹੀ ਵਿਦਿਆਰਥਣਾਂ ਦੇ ਸਮੂਹਿਕ ਵਿਕਾਸ ਅਤੇ ਰਚਨਾਤਮਕ ਯੋਗਤਾਵਾਂ ਨੂੰ ਨਿਖਾਰਨ ਲਈ ਜਾਣਿਆ ਜਾਂਦਾ ਹੈ | ਤਰਨਤਾਰਨ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਯੋਜਿਤ ਇਸਤਰੀ ਕਵੀ ਦਰਬਾਰ ਵਿਚ ਕਾਲਜ ਦੀਆਂ ਪੰਜ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਮਨਪ੍ਰੀਤ ਕੌਰ (ਬੀ.ਏ. ਭਾਗ ਤੀਜਾ), ਆਸ਼ਾ ਰਾਣੀ, ਪ੍ਰਭਜੋਤ ਕੌਰ, ਅੰਸ਼ਦੀਪ ਕੌਰ ਅਤੇ ਗਗਨਦੀਪ ਕੌਰ (ਬੀ.ਏ. ਭਾਗ ਦੂਜਾ) ਨੇ ਵੱਖ-ਵੱਖ ਵਿਸ਼ਿਆਂ 'ਤੇ ਪ੍ਰਭਾਵਸ਼ਾਲੀ ਸਵੈ-ਰਚਿਤ ਕਵਿਤਾਵਾਂ ਸੁਣਾਈਆਂ | ਉਨ੍ਹਾਂ ਦੀਆਂ ਰਚਨਾਵਾਂ ਬਾਬਾ ਬੁੱਢਾ ਜੀ ਦੇ ਜੀਵਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਮੁੱਦਿਆਂ ਨਾਲ ਸੰਬੰਧਿਤ ਸਨ | ਸਮਾਗਮ ਦੇ ਅੰਤ ਵਿਚ ਵਿਦਿਆਰਥਣਾਂ ਨੂੰ ਸਰਟੀਫਿਕੇਟ, ਟਰਾਫ਼ੀਆਂ ਅਤੇ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ | ਅਧਿਆਪਕ ਇੰਚਾਰਜ ਡਾ. ਗੀਤਾਂਜਲੀ ਅਰੋੜਾ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦੀ ਰਚਨਾਤਮਕ ਯੋਗਤਾ ਨੂੰ ਨਿਖਾਰਿਆ ਅਤੇ ਇਸ ਮੰਚ ਲਈ ਤਿਆਰ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਖੁਸ਼ੀ ਜਿਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਤਿਸ਼ਠਿਤ ਮੰਚਾਂ 'ਤੇ ਵਿਦਿਆਰਥੀਆਂ ਦੀ ਭਾਗੀਦਾਰੀ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਹੋਰ ਮਜ਼ਬੂਤ ਕਰਦੀ ਹੈ | ਉਨ੍ਹਾਂ ਨੇ ਸਾਰੀਆਂ ਵਿਦਿਆਰਥਣਾਂ ਨੂੰ ਉੱਜ਼ਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰਾਂ ਦੀ ਆਪਹੁਦਰੀਆਂ ਖਿਲਾਫ਼ ਬੀ.ਕੇ.ਯੂ. (ਸਿੱਧੂਪੁਰ) ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।