14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 03-04-2026
ਹੰਬੜਾਂ, 2 ਅਪ੍ਰੈਲ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਦੀ ਯੋਗ ਅਗਵਾਈ 'ਚ ਸਕੂਲ ਦੇ ਚੰਗੇ ਨੰਬਰ ਲੈ ਕਟੇ ਪਾਸ ਹੋਏ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ 'ਚ ਪੁੱਜੇ ਬੀ.ਪੀ.ਈ.ਓ. ਰਮਨਜੀਤ ਸਿੰਘ ਸੰਧੂ, ਸੀਨੀਅਰ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪੰਚ ਚਰਨ ਸਿੰਘ ਸਮੇਤ ਸਮੂਹ ਪੰਚਾਇਤ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਬੀ.ਪੀ.ਈ.ਓ. ਰਮਨਜੀਤ ਸਿੰਗ ਸੰਧੂ, ਸਰਪੰਚ ਜਗਦੀਪ ਕੌਰ, ਮਾ. ਸੁਖਦੀਪ ਸਿੰਘ, ਸਰਪੰਚ ਚਰਨ ਸਿੰਘ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਿਰ ਜਾਂਦਾ ਹੈ | ਇਸ ਮੌਕੇ ਡਾ. ਗੁਰਸ਼ਾਨ ਸਿੰਘ ਗਿੱਲ ਪਾਹਵਾ ਹਸਪਤਾਲ, ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਅਵਤਾਰ ਸਿੰਘ ਭੰਦੋਲ, ਪੰਚ ਜਗਦੀਸ਼ ਕੌਰ, ਪੰਚ ਸੁਖਜੀਤ ਸਿੰਘ ਬਾਠ, ਮੇਜਰ ਸਿੰਘ ਚੀਮਾ, ਪੰਚ ਅਜੀਤ ਸਿੰਘ ਢਿੱਲੋਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ, ਅਮਰਜੀਤ ਸਿੰਘ, ਕਿਸਾਨ ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ, ਜਸਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ ਗਰੇਵਾਲ, ਪਰਮਿੰਦਰ ਸਿੰਘ ਸੋਨੂੰ ਸਿਡਾਨਾਂ, ਹਰਪ੍ਰੀਤ ਸਿੰਘ ਸਵੱਦੀ, ਸੈਂਟਰ ਹੈੱਡ ਟੀਚਰ ਰਛਪਾਲ ਸਿੰਘ ਸਵੱਦੀ, ਮੈਨੇਜਰ ਜੋਰਾਵਰ ਸਿੰਘ, ਪ੍ਰਮੋਦ ਕੁਮਾਰ ਰਾਜੂ, ਰਵਿੰਦਰ ਕੁਮਾਰ ਗੁਪਤਾ, ਕੁਲਦੀਪ ਸਿੰਘ ਬਾਠ, ਸਾਬਕਾ ਸਰਪੰਚ ਹਰਦੇਵ ਸਿੰਘ ਇਯਾਲੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ | ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਅਤੇ ਮਾ. ਸੁਖਦੀਪ ਸਿੰਘ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਸਕੂਲ 'ਚ ਪੁੱਜੇ ਪਤਵੰਤਿਆਂ ਸਮੇਤ ਬੱਚਿਆਂ ਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਬਿਜਲੀ ਪਾਵਰ ਸਪਲਾਈ ਦੇ ਪ੍ਰਬੰਧਾਂ 'ਚ ਸੁਧਾਰ ਲਿਆਂਦਾ ਅਗਲੀ ਖ਼ਬਰ ਖ਼ਾਲਸਾ ਕਾਲਜ ਫਾਰ ਵੁਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਦਾ ਇਸਤਰੀ ਕਵੀ ਦਰਬਾਰ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।