14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਬਿਜਲੀ ਪਾਵਰ ਸਪਲਾਈ ਦੇ ਪ੍ਰਬੰਧਾਂ 'ਚ ਸੁਧਾਰ ਲਿਆਂਦਾ

ਅਜੀਤ ਡੈਸਕ 03-04-2026
ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੇ ਉੱਦਮ ਸਦਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸਮੇਂ ਦੀ ਲੋੜ ਅਨੁਸਾਰ ਲੜੀਵਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੁੱਖ ਬਿਜਲੀ ਪਾਵਰ ਸਪਲਾਈ ਲਈ ਵੱਡਾ ਟ੍ਰਾਂਸਫਾਰਮਰ 315 ਕੇ.ਵੀ.ਏ 11 ਕਿਲੋਵਾਟ ਅਤੇ ਆਟੋਮੈਟਿਕ ਜੀਓ ਸਵਿੱਚ ਨੂੰ ਖ਼ਰੀਦ ਕਰਕੇ ਸਥਾਪਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਸਮੇਂ ਦੀ ਲੋੜ, ਸੰਗਤਾਂ ਦੀ ਵੱਡੀ ਗਿਣਤੀ 'ਚ ਆਮਦ ਅਤੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਲਈ ਬਿਜਲੀ ਦੇ ਲੋਡ ਵਧਾਏ ਗਏ ਹਨ | ਜਿਸ ਨਾਲ ਹੁਣ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੀ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਚੱਲੇਗੀ ਅਤੇ ਸੰਗਤਾਂ ਨੂੰ ਸਹੂਲਤਾਂ ਪ੍ਰਾਪਤ ਹੋਣਗੀਆਂ | ਉਨ੍ਹਾਂ ਆਖਿਆ ਕਿ ਅੱਗੇ ਵੀ ਗੁਰਦੁਆਰਾ ਸਾਹਿਬ ਲਈ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਗੁਰੂਘਰ ਵਿਚ ਪ੍ਰਬੰਧਾਂ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਬਾਬਾ ਕੇਵਲ ਸਿੰਘ ਕਾਰਸੇਵਾ ਵਾਲੇ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ, ਗੁਰਕੀਰਤ ਸਿੰਘ ਸਟੋਰ ਕੀਪਰ, ਰਾਮਦੀਪ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਵੀਂ ਜਮਾਤ ਦੇ ਜਾਰੀ ਕਰਨ ਵਾਲੇ ਨੰਬਰ ਕਾਰਡ ਸੰਬੰਧੀ ਸਿੱਖਿਆ ਵਿਭਾਗ ਦੀ ਵੱਡੀ ਅਣਗਹਿਲੀ-ਜਨਮ ਮਿਤੀ ਦਾ ਕਾਲਮ ਗ਼ਾਇਬ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।