14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ

ਅਜੀਤ ਡੈਸਕ 03-04-2026
• ਭਾਜਪਾ ਸਰਕਾਰ ਮਜ਼ਦੂਰ ਵਿਰੋਧੀ 4 ਲੇਬਰ ਕੋਡ ਕਾਨੂੰਨ ਨੂੰ ਰੱਦ ਕਰੇ-ਪੈਨਸ਼ਨਰ ਆਗੂ
ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਅਤੇ ਟਰਾਂਸਿਕੋ ਪੈਨਸ਼ਨਰਜ਼ ਯੂਨੀਅਨ ਏਟਕ (ਪੰਜਾਬ) ਡਵੀਜ਼ਨ ਰਾਏਕੋਟ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫ਼ਤਰ ਰਾਏਕੋਟ ਵਿਖੇ ਹੋਈ | ਜਿਸ ਦੌਰਾਨ ਡਵੀਜ਼ਨ ਪ੍ਰਧਾਨ ਜੋਗਿੰਦਰ ਸਿੰਘ ਜੱਟਪੁਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਪਾਵਰਕਾਮ ਢਾਂਚੇ ਨੂੰ ਤਬਾਹ ਕਰਨ ਲਈ ਪਾਵਰਕਾਮ ਨੂੰ ਕਾਰਪੋਰੇਟ ਹੱਥਾਂ ਵਿਚ ਵੇਚ ਰਹੀ ਹੈ, ਉੱਥੇ ਹੀ ਮਜ਼ਦੂਰ ਵਿਰੋਧੀ 4 ਲੇਬਰ ਕੋਡ ਕਾਨੂੰਨ ਲਾਗੂ ਕਰਕੇ ਮਿਹਨਤੀ ਕਾਮਿਆਂ ਨਾਲ ਧ੍ਰੋਹ ਕਮਾ ਰਹੀ ਹੈ | ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੀ ਕੇਂਦਰ ਦੇ ਰਾਹ 'ਤੇ ਚੱਲਦੀ ਹੋਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਵਿਚ ਆਨਾ-ਕਾਨੀ ਕਰ ਰਹੀ ਹੈ, ਇਸ ਲਈ ਮੁਲਾਜ਼ਮ ਤੇ ਪੈਨਸ਼ਨਰ ਵਰਗ ਪੰਜਾਬ ਦੀ ਮਾਨ ਸਰਕਾਰ ਤੋਂ ਖਫ਼ਾ ਹੋ ਚੁੱਕੇ ਹਨ |
ਉਨ੍ਹਾਂ ਆਖਿਆ ਕਿ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ, ਇਸ ਲਈ ਪੈਨਸ਼ਨਰਜ਼ ਵਰਗ ਸਰਕਾਰ ਪ੍ਰਤੀ ਰੋਸ ਪ੍ਰਗਟ ਕਰ ਰਹੇ ਹਨ | ਅੱਜ ਦੀ ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਕਾਲੇ ਬਿੱਲੇ ਲਗਾ ਕੇ 'ਕਾਲਾ ਦਿਨ' ਮਨਾਉਂਦਿਆ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੈਸ਼ੀਅਰ ਬੂਟਾ ਸਿੰਘ ਬਿੰਜਲ, ਬਲਦੇਵ ਸਿੰਘ ਸੁਖਾਣਾ ਸਰਕਲ ਆਗੂ, ਨਿਰਮਲ ਸਿੰਘ ਲੰਮਾ ਮੀਤ ਪ੍ਰਧਾਨ, ਬਲਦੇਵ ਸਿੰਘ ਨੱਥੋਵਾਲ ਜੁਆਇੰਟ ਸੈਕਟਰੀ ਸਮੇਤ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਦੀ ਟੀਮ ਨੇ ਰੁੱਖਾਂ ਹੇਠ ਰਕਬਾ ਵਧਾਉਣ ਲਈ 'ਆਪ' ਵਿਧਾਇਕ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਬੀਰਮੀ ਪਰਿਵਾਰ ਨਾਲ ਇਯਾਲੀ, ਆਲੀਵਾਲ, ਦਾਖਾ, ਬੀਰਮੀ ਤੇ ਬਸੈਮੀ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।