14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਆੜ੍ਹਤੀ ਐਸੋਸੀਏਸ਼ਨ ਰਾਏਕੋਟ ਕਿਸੇ ਵੀ ਹੜਤਾਲ 'ਚ ਹਿੱਸਾ ਨਹੀਂ ਲਵੇਗੀ-ਪ੍ਰਧਾਨ ਸੰਜੀਵ ਗੋਇਲ

ਸੰਜੀਵ ਕੁਮਾਰ ਬੌਵਾ ਗੋਇਲ ਕੌਮੀ ਮੀਤ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 03-04-2026

ਰਾਏਕੋਟ, 2 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਕ ਪਾਸੇ ਤਾਂ ਮੌਸਮ ਦੇ ਬਦਲਦੇ ਮਿਜ਼ਾਜ਼ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ, ਜਦਕਿ ਦੂਜੇ ਪਾਸੇ ਕੁਝ ਕੁ ਆੜ੍ਹਤੀਏ ਸੀਜ਼ਨ ਦੀ ਸ਼ੁਰੂਆਤ ਮੌਕੇ ਹੜਤਾਲ ਕਰਕੇ ਕਿਸਾਨਾਂ ਦੀ ਬਲੀ ਚਾੜ੍ਹ ਕੇ ਆਪਣੀਆਂ ਰਾਜਨੀਤਿਕ ਰੋਟੀਆਂ ਸੇਕ ਰਹੇ ਹਨ | ਇਸ ਮਾਮਲੇ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ (ਕੌਮੀ ਮੀਤ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ) ਨੇ ਪੱਤਰਕਾਰਾਂ ਰਾਹੀਂ ਕਿਸਾਨ ਭਰਾਵਾਂ ਨੂੰ ਜਾਗਰੂਕ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਅੱਜ ਤੋਂ ਪੰਜਾਬ ਭਰ 'ਚ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਸਾਨ ਭਰਾਵਾਂ ਨੂੰ ਦੱਸਿਆ ਕਿ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਕਿਸੇ ਵੀ ਹੜਤਾਲ 'ਚ ਹਿੱਸਾ ਨਹੀਂ ਲਿਆ ਗਿਆ ਅਤੇ ਦਾਣਾ ਮੰਡੀਆਂ ਆਮ ਦਿਨਾਂ ਵਾਂਗ ਕਿਸਾਨਾਂ ਭਰਾਵਾਂ ਲਈ ਖੁੱਲ੍ਹੀਆਂ ਹਨ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਚੰਗੀ ਕੁਆਲਿਟੀ, ਨਮੀ ਰਹਿਤ ਤੇ ਸਾਫ਼-ਸੁੱਥਰੀ ਕਣਕ ਦੀ ਫ਼ਸਲ ਨੂੰ ਮੰਡੀਆਂ ਵਿਚ ਵੇਚਣ ਲਈ ਲਿਆਉਣ ਤਾਂ ਜੋ ਸਮੇਂ ਸਿਰ ਕਣਕ ਦੀ ਖ਼ਰੀਦ ਕਰਕੇ ਪੈਸਿਆਂ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿਚ ਕੀਤਾ ਜਾ ਸਕੇ | ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਮੌਸਮ ਵਿਚ ਚੱਲ ਰਹੀ ਗੜਬੜੀ ਕਾਰਨ ਆਏ ਦਿਨ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਕਣਕ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ |
ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਏ ਕਣਕ ਦੀ ਫ਼ਸਲ ਲਈ ਮੰਡੀਆਂ ਚਾਲੂ ਰੱਖਣਗੇ ਅਤੇ ਕਿਸੇ ਵੀ ਹੜਤਾਲ ਵਿਚ ਹਿੱਸਾ ਨਹੀਂ ਲੈਣਗੇ | ਅਖ਼ੀਰ ਵਿਚ ਉਨ੍ਹਾਂ ਮੀਡੀਆ ਵਿੱਚ ਚੱਲ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਦਾਣਾ ਮੰਡੀ ਰਾਏਕੋਟ ਵਿਚ ਕੰਮ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਹਨ ਅਤੇ ਕਿਸਾਨ ਭਰਾ ਆਪਣੀ ਮਿਹਨਤ ਨਾਲ ਪਾਲੀ ਕਣਕ ਦੀ ਫ਼ਸਲ ਨੂੰ ਵੇਚਣ ਲਈ ਜਲਦ ਤੋਂ ਜਲਦ ਮੰਡੀਆਂ ਵਿਚ ਪੁੱਜਣ | ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੀਜ਼ਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਭ ਲੋੜੀਂਦੇ ਪ੍ਰਬੰਧ ਮੁਕੰਮਲ ਰੱਖੇ ਜਾਣ |
ਪਿਛਲੀ ਖ਼ਬਰ ਪਟਾਕਾ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਪਿੰਡ ਜੋਧਾਂ ਹੋਇਆ ਆਰਮੀ ਤੇ ਪੁਲਿਸ ਛਾਉਣੀ 'ਚ ਤਬਦੀਲ ਅਗਲੀ ਖ਼ਬਰ 6 ਨੂੰ ਮੁੱਖ ਜ਼ਿਲ੍ਹਾ ਅਧਿਕਾਰੀਆਂ ਦੇ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ-ਅੱਚਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।